ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

07:12 AM Jun 25, 2024 IST
ਮੀਟਿੰਗ ਮਗਰੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 24 ਜੂਨ
ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੇ ਪਰਿਵਾਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਦਿੱਲੀ ਕਿਸਾਨ ਸੰਘਰਸ਼ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਤੇ ਮਜ਼ਦੂਰ ਪਰਿਵਾਰਾਂ ਦੇ ਵੱਡੀ ਗਿਣਤੀ ਵਿੱਚ ਵਾਰਸਾਂ ਨੇ ਸ਼ਾਮਲ ਹੋ ਕੇ ਜਿੱਥੇ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਉੱਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਮੀਟਿੰਗ ਵਿੱਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ 5 ਜੁਲਾਈ ਤੱਕ ਸ਼ਹੀਦ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਨਹੀਂ ਦਿੰਦੀ ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ ਅਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ ਤੇ ਵਿਰੋਧ ਕੀਤਾ ਜਾਵੇਗਾ।
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਉਪਰੰਤ ਵੀ ਅਜੇ ਤੱਕ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਪਰ ਅਕਾਲ ਕਾਲਜ ਕੌਂਸਲ ਵੱਲੋਂ ਆਤਮ ਪ੍ਰਗਾਸ ਸੰਸਥਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਸਦਕਾ ਇਨ੍ਹਾਂ ਪੀੜਤ ਕਿਸਾਨਾਂ ਨੂੰ ਯੋਗ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਇਨ੍ਹਾਂ ਸ਼ਹੀਦ ਕਿਸਾਨ ਅਤੇ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਮਸਤੂਆਣਾ ਸਾਹਿਬ ਵਿਖੇ ਫਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਡਾ. ਗੁਰਵੀਰ ਸਿੰਘ ਸੋਹੀ, ਡਾ. ਰੂਪ ਸਿੰਘ ਸ਼ੇਰੋਂ ਸਮੇਤ ਹੋਰ ਪ੍ਰਬੰਧਕਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਮੁੱਚੀ ਅਕਾਲ ਕਾਲਜ ਕੌਂਸਲ ਵਲੋਂ ਸ਼ਹੀਦ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿਵਾਇਆ।

Advertisement

Advertisement