ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਦਾ ਧਰਨਾ ਅਚਨਚੇਤ ਸਮਾਪਤ ਕਰਨ ਦਾ ਐਲਾਨ

07:37 AM Apr 26, 2024 IST
ਬਠਿੰਡਾ ’ਚ ਰੋਸ ਜ਼ਾਹਰ ਕਰਦੀਆਂ ਹੋਈਆਂ ਕਿਸਾਨ ਬੀਬੀਆਂ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 25 ਅਪਰੈਲ
ਇਥੇ ਮਿਨੀ ਸਕੱਤਰੇਤ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ 4 ਅਪਰੈਲ ਤੋਂ ਜਾਰੀ ਬੇਮਿਆਦੀ ਮੋਰਚਾ ਅੱਜ ਬਗ਼ੈਰ ਕਿਸੇ ਵਿਸ਼ੇਸ਼ ਪ੍ਰਾਪਤੀ ਦੇ ਅਚਨਚੇਤ ਸਮਾਪਤ ਕਰ ਦਿੱਤਾ ਗਿਆ। ਇਸ ਦਾ ਐਲਾਨ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਇਥੇ ਕੀਤਾ। ਸਮਾਪਤੀ ਦਾ ਫੈਸਲਾ ਭਾਵੇਂ ਅੱਜ ਜ਼ਿਲ੍ਹਾ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ ਪਰ ਜਾਣਕਾਰ ਹਲਕੇ ਇਸ ਨਿਰਣੇ ਤੋਂ ਹੈਰਾਨ ਹਨ। ਅੱਜ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦੀ ਅਣਸੁਣੀ ਕੀਤੀ ਜਾ ਰਹੀ ਹੈ। ਬਸੰਤ ਸਿੰਘ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾ ਗੁਰੂ ਅਤੇ ਪਰਮਜੀਤ ਕੌਰ ਪਿੱਥੋ ਨੇ ਮੋਰਚੇ ਦੀਆਂ ਮੰਗਾਂ ਬਾਰੇ ਦੱਸਿਆ ਕਿ ਲੰਘੀ 15 ਮਈ ਨੂੰ ਗੈਸ ਪਾਈਪ ਲਾਈਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ, ਪਾਈਪ ਲਾਈਨ ਦੇ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਪਾਈਪ ਲਾਈਨ ਲਈ ਵਰਤੀ ਜ਼ਮੀਨ ਦਾ 24 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਲਿਖ਼ਤੀ ਸਮਝੌਤਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਪਰ ਹਾਲੇ ਤੱਕ ਕਿਸਾਨਾਂ ਨੂੰ ਦੋ ਜਾਂ ਢਾਈ ਲੱਖ ਰੁਪਏ ਪ੍ਰਤੀ ਏਕੜ ਹੀ ਮੁਆਵਜ਼ਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਸਮੀ ਪ੍ਰਕੋਪ ਅਤੇ ਅੱਗ ਲੱਗਣ ਕਾਰਨ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਇਸੇ ਤਰ੍ਹਾਂ ਬਿਮਾਰੀ ਨਾਲ ਮਰੇ ਪਾਲਤੂ ਪਸ਼ੂਆਂ ਦਾ ਮੁਆਵਜ਼ਾ ਵੀ ਨਾ ਦੇਣ ਦੀ ਗੱਲ ਆਖੀ ਗਈ।

Advertisement

ਖੁੱਡੀਆਂ ਦਾ ਘਿਰਾਓ ਕਰਨ ਦਾ ਫੈਸਲਾ

ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ 5 ਮਈ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਖੁੱਡੀਆਂ ਦਾ ਪਿੰਡਾਂ ’ਚ ਵੋਟਾਂ ਲਈ ਆਉਣ ’ਤੇ ਵਿਰੋਧ ਵੀ ਕੀਤਾ ਜਾਵੇਗਾ।

Advertisement
Advertisement
Advertisement