ਬ੍ਰਿਲੀਐਂਟ ਮਾਈਂਡ ਸਕੂਲ ’ਚ ਸਾਲਾਨਾ ਸਮਾਗਮ
08:49 AM Mar 29, 2024 IST
Advertisement
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਇੱਥੇ ਬ੍ਰਿਲੀਐਂਟ ਮਾਈਂਡ ਸਕੂਲ ਦੇ ਸਾਲਾਨਾ ਤੇ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਰੀਆ ਕੰਨਿਆ ਕਾਲਜ ਦੇ ਪ੍ਰਧਾਨ ਰਾਮ ਲਾਲ ਬੰਸਲ ਨੇ ਕਿਹਾ ਕਿ ਦੇਸ਼ ਦੇ ਰੌਸ਼ਨ ਭਵਿੱਖ ਲਈ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਣਾ ਜ਼ਰੂਰੀ ਹੈ ਅਤੇ ਸਕੂਲ ਹੀ ਇਕ ਅਜਿਹਾ ਜ਼ਰੀਆ ਹੈ ਜਿਥੇ ਬੱਚਿਆਂ ਦਾ ਪੂਰੀ ਤਰ੍ਹਾਂ ਬੌਧਿਕ, ਮਾਨਸਿਕ ਤੇ ਸਰੀਰਕ ਵਿਕਾਸ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਲਈ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੀ ਰੁਚੀ ਮੁਤਾਬਕ ਸਰਗਰਮੀਆਂ ’ਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਵੀ ਦਿੱਤੀਆਂ। ਪ੍ਰਿੰਸੀਪਲ ਅਮਿਸ਼ਾ ਬੱਤਰਾ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਵਿਸ਼ਣੂ ਭਗਵਾਨ ਗੁਪਤਾ, ਮਹਿੰਦਰ ਕੰਸਲ, ਕੁਲਦੀਪ ਕੁਮਾਰ, ਰਮਨ ਕਾਂਤਾ ਆਦਿ ਤੇ ਬੱਚਿਆਂ ਦੇ ਮਾਪੇ ਮੌਜੂਦ ਸਨ।
Advertisement
Advertisement
Advertisement