ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋਆਬਾ ਸਕੂਲ ਦੋੋਹਲਰੋਂ ’ਚ ਸਾਲਾਨਾ ਸਮਾਗਮ

10:15 AM Nov 22, 2024 IST
ਸਕੂਲ ਦੇ ਸਾਲਾਨਾ ਸਮਾਗਮ ਮੌਕੇ ਭੰਗੜਾ ਪਾਉਂਦੇ ਹੋਏ ਵਿਦਿਆਰਥੀ। -ਫੋਟੋ: ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 21 ਨਵੰਬਰ
ਖੇਤਰ ਦੇ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਹਲਰੋਂ (ਮਾਹਿਲਪੁਰ) ਦਾ 46ਵਾਂ ਸਾਲਾਨਾ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਅਤੇ ਸਕੂਲ ਸੰਸਥਾ ਦੇ ਚੇਰਪਰਸਨ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ, ਸਹਾਇਕ ਲੇਬਰ ਕਮਿਸ਼ਨਰ ਸੁਖਜਿੰਦਰ ਸਿੰਘ ਸਰਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦ ਗਾਇਣ ਨਾਲ ਕੀਤੀ ਗਈ। ਇਸ ਪਿਛੋਂ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੁੱਕੜ ਨਾਟਕ, ਲੋਕ-ਨਾਚ ਡਾਂਡੀਆ, ਲੋਕ-ਨਾਚ ਕਾਲਬੇਲੀਆ, ਕੋਰੀਓਗ੍ਰਾਫੀਆਂ, ਵਿਜੈ-ਗੀਤ, ਦੇਸ਼ ਭਗਤੀ ਦੇ ਗੀਤ, ਹਿਮਾਚਲੀ ਲੋਕ-ਨਾਚ, ਭੰਗੜਾ, ਹਿੱਪ-ਹੋਪ ਡਾਂਸ, ਝੂੰਮਰ, ਕਲਾਸੀਕਲ ਡਾਂਸ, ਲੁੱਡੀ ਅਤੇ ਪੰਜਾਬ ਦਾ ਪ੍ਰਸਿੱਧ ਲੋਕ-ਨਾਚ ਗਿੱਧਾ ਪੇਸ਼ ਕਰਕੇ ਦਰਸ਼ਕਾਂ ਕੀਲਿਆ। ਇਸ ਮੌਕੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਸਰਾਂ ਨੇ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਵਿਦਿਆਰਥੀਆ ਨੂੰ ਸ਼ਾਨਦਾਰ ਸਮਾਗਮ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।

Advertisement

Advertisement