ਸ਼ਾਈਨਿੰਗ ਸਟਾਰ ਸਕੂਲ ਵਿੱਚ ਸਾਲਾਨਾ ਸਮਾਗਮ
07:49 AM Apr 02, 2024 IST
ਪੱਤਰ ਪ੍ਰੇਰਕ
ਰਤੀਆ, 1 ਅਪਰੈਲ
ਸ਼ਾਈਨਿੰਗ ਸਟਾਰ ਸਕੂਲ ਵਿੱਚ ਸਾਲਾਨਾ ਸਮਾਗਮ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਮਾਪਿਆਂ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਨੀਰਜ ਕਟਾਰੀਆ, ਡਾ. ਪੰਕਜ ਗੋਇਲ, ਊਸ਼ਾ ਵਧਵਾ, ਪ੍ਰਿੰਸੀਪਲ ਮੋਨਿਕਾ ਕਟਾਰੀਆ ਨੇ ਸ਼ਮਾਂ ਰੌਸ਼ਨ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੱਚਿਆਂ ਨੇ ਸਰਸਵਤੀ ਵੰਦਨਾ ਗਾ ਕੇ ਪੂਰੇ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ। ਇਸ ਤੋਂ ਬਾਅਦ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਭੰਗੜਾ, ਗਿੱਧਾ ਆਦਿ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਦਾ ਸਾਲਾਨਾ ਨਤੀਜਾ ਵੀ ਐਲਾਨਿਆ ਗਿਆ। ਸਾਰੇ ਜੇਤੂ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਵੱਲੋਂ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Advertisement
Advertisement