ਏਂਜਲਸ ਵਰਲਡ ਸਕੂਲ ਵੱਲੋਂ ਸਾਲਾਨਾ ਸਮਾਗਮ
ਪੱਤਰ ਪ੍ਰੇਰਕ
ਮੋਰਿੰਡਾ, 19 ਅਕਤੂਬਰ
ਏਂਜਲਸ ਵਰਲਡ ਸਕੂਲ ਮੋਰਿੰਡਾ ਦਾ ਸਾਲਾਨਾ ਸਮਾਗਮ ਲੀਗੈਸੀ ਦੇ ਬੈਨਰ ਹੇਠ ਟੈਗੋਰ ਥੀਏਟਰ ਸੈਕਟਰ-18 ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਯੂਐੱਸ ਢਿੱਲੋਂ ਤੇ ਚੇਅਰਪਰਸਨ ਅਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਕੂਲ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਕਿੰਡਰ ਗਾਰਟਨ ਦੀ ਕੋਆਰਡੀਨੇਟਰ ਸ੍ਰੀਮਤੀ ਹਰਹੇਮਨੀਲ ਦੇ ਸਵਾਗਤੀ ਭਾਸ਼ਣ ਨਾਲ ਹੋਈ। ਰੰਗਾਰੰਗ ਪ੍ਰੋਗਰਾਮ ਤੋਂ ਪਹਿਲਾਂ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੰਤਵ ਪੰਜ ਤੱਤਾਂ ਹਵਾ, ਪਾਣੀ, ਧਰਤੀ, ਆਕਾਸ਼ ਅਤੇ ਅੱਗ ਦੀ ਮਹੱਤਤਾ ਨੂੰ ਦਰਸਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜੁੰਬਾ ਡਾਂਸ ਤੇ ਸਰੀਰਕ ਕਿਰਿਆਵਾਂ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਗੁਣ ਵੀ ਦੱਸੇ। ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸਕੇਟਿੰਗ ਤੇ ਤਾਇਕਵਾਂਡੋ ਦੇ ਜੌਹਰ ਵੀ ਦਿਖਾਏ ਗਏ। ਅਖੀਰ ’ਚ ਵਿਦਿਆਰਥੀਆਂ ਨੇ ਭੰਗੜਾ ਪਾਇਆ ਗਿਆ।