ਊਮਾ ਰਾਣਾ ਸਕੂਲ ਵੱਲੋਂ ਸਾਲਾਨਾ ਸਮਾਗਮ
ਸੰਜੀਵ ਤੇਜਪਾਲ
ਮੋਰਿੰਡਾ, 30 ਨਵੰਬਰ
ਊਮਾ ਰਾਣਾ ਪਬਲਿਕ ਸਕੂਲ ਸੰਘੋਲ ਵੱਲੋਂ ਸਾਲਾਨਾ ਸਮਾਗਮ ਪ੍ਰਿਜਮ 24 ਕਰਵਾਇਆ ਗਿਆ। ਇਸ ਵਿੱਚ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਡਾਕਟਰ ਨਰੇਸ਼ ਚੌਹਾਨ, ਸੀਨੀਅਰ ਕਾਂਗਰਸ ਆਗੂ ਡਾ. ਮਨੋਹਰ ਸਿੰਘ, ਚੇਅਰਮੈਨ ਕੋਡੀਆ ਗਰੁੱਪ ਆਫ ਇੰਸਟੀਚਿਊਟਸ ਲਾਰਡ ਦਿਲਜੀਤ ਸਿੰਘ ਰਾਣਾ, ਐਗਜ਼ੀਕਿਊਟਿਵ ਟਰੱਸਟੀ ਡਾ. ਉਰਮਿਲ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਕੂਲ ਪ੍ਰਿੰਸੀਪਲ ਸ਼ਾਲੂ ਸ਼ਰਮਾ ਨੇ ਮੁੱਖ ਮਹਿਮਾਨ ਤੇ ਪਤਵੰਤਿਆਂ ਦਾ ਸਵਾਗਤ ਕੀਤਾ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਲਈ ਕੰਮ ਕਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਪ੍ਰਿੰਸੀਪਲ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਸਕੂਲ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਬੱਚਿਆਂ ਵੱਲੋਂ ਹਰ ਆਈਟਮ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਵੀ ਅੱਗੇ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।