ਧਾਮ ਤਲਵੰਡੀ ਖੁਰਦ ’ਚ ਸਾਲਾਨਾ ਸਮਾਗਮ ਭਲਕ ਤੋਂ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 3 ਸਤੰਬਰ
ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮਸਾਗਰ ਮਹਾਰਾਜ ਭੂਰੀ ਵਾਲਿਆਂ ਦੇ 161ਵੇਂ ਜਨਮ ਦਿਹਾੜੇ ਅਤੇ ਸੱਚਖੰਡ ਵਾਸੀ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ 39ਵੀਂ ਬਰਸੀ ਸਬੰਧੀ ਆਸ਼ਰਮ ਸਤਿਗੁਰੂ ਭੂਰੀ ਵਾਲੇ ਕੁਟੀਆ ਧਾਮ ਤਲਵੰਡੀ ਖੁਰਦ ਵਿੱਚ ਸਾਲਾਨਾ ਸਮਾਗਮ 5 ਸਤੰਬਰ ਤੋਂ ਸ਼ੁਰੂ ਹੋ ਕੇ 9 ਸਤੰਬਰ ਤਕ ਕਰਵਾਏ ਜਾਣਗੇ। ਸਮਾਗਮ ਦੇ ਮੁੱਖ ਸਰਪ੍ਰਸਤ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਨੇ ਦੱਸਿਆ ਕਿ 5 ਸਤੰਬਰ ਨੂੰ ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੇ 161ਵੇਂ ਜਨਮ ਦਿਹਾੜੇ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਪਾਠ ਆਰੰਭ ਹੋਣਗੇ। ਸੱਤ ਸਤੰਬਰ ਨੂੰ ਭੋਗ ਉਪਰੰਤ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ 39ਵੀਂ ਬਰਸੀ ਸਬੰਧੀ ਸਮਾਗਮ ਆਰੰਭ ਹੋਣਗੇ। ਇਸ ਮਗਰੋਂ 8 ਸਤੰਬਰ ਸ਼ਾਮ ਨੂੰ ਦੀਵਾਨ ਹਾਲ ‘ਚ ਸਰਬ ਧਰਮ ਸੰਮੇਲਨ ਰੈਣ ਸੁਬਾਈ ਕੀਰਤਨ ਦਰਬਾਰ ਆਰੰਭ ਹੋਵੇਗਾ ਅਤੇ 9 ਸਤੰਬਰ ਨੂੰ ਸਵੇਰੇ 10 ਵਜੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਸਤਿਸੰਗ ਕੀਰਤਨ ਉਪਰੰਤ ਸਮਾਗਮ ਸਮਾਪਤ ਹੋਣਗੇ। ਸਵਾਮੀ ਓਮਾ ਨੰਦ ਭੂਰੀ ਵਾਲੇ ਅਤੇ ਸਕੱਤਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਮੈਡੀਕਲ ਜਾਂਚ ਕੈਂਪ ਵੀ ਲਗਾਏ ਜਾਣਗੇ।