ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਸਾਲਾਨਾ ਸਮਾਗਮ ਸ਼ੁਰੂ
ਪੱਤਰ ਪ੍ਰੇਰਕ
ਤਰਨ ਤਾਰਨ, 30 ਦਸੰਬਰ
ਬਾਬਾ ਤਾਰਾ ਸਿੰਘ ਅਤੇ ਬਾਬਾ ਚਰਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਗੁਰਪੁਰੀ ਸਾਹਿਬ, ਸੁਹਾਵਾ ਵਿਖੇ ਕੀਤੇ ਜਾਣ ਵਾਲੇ ਚਾਰ- ਰੋਜ਼ਾ ਬਰਸੀ ਸਮਾਗਮਾਂ ਦੀ ਅੱਜ ਸ਼ੁਰੂਆਤ ਕੀਤੀ ਗਈ। ਕਾਰ ਸੇਵਾ ਸੰਪਰਦਾ ਬਾਬਾ ਤਾਰਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ ਅਤੇ ਬਾਬਾ ਹਾਕਮ ਸਿੰਘ ਵੱਲੋਂ ਵਗੀ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ਵਿੱਚ ਅੱਜ ਸਵੇਰੇ ਵੇਲੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਬਾਬਾ ਹਾਕਮ ਸਿੰਘ ਨੇ ਦੱਸਿਆ ਕਿ 31 ਦਸੰਬਰ ਮੰਗਲਵਾਰ ਦੀ ਰਾਤ ਰੈਣਿ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ ਬੁੱਧਵਾਰ 1 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸੰਗਤ ਨੂੰ ਹਰੀ ਜੱਸ ਸੁਣਾ ਕੇ ਨਿਹਾਲ ਕਰਨਗੇ। 2 ਜਨਵਰੀ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸਾਮੂਹਿਕ ਅਨੰਦ ਕਾਰਜ ਵੀ ਹੋਣਗੇ। ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਲਈ ਰਿਹਾਇਸ਼ ਆਦਿ ਦੇ ਬੰਦੋਬਸਤ ਕਟੇ ਗਏ ਹਨ. ਦੂਰ ਦੁਰਾਡੇ ਤੋਂ ਆਉਣ ਵਾਲੀ ਸੰਗਤ ਲਈ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਅਤੇ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿੱਚ ਰਿਹਾਇਸ਼ ਲਈ ਪ੍ਰਬੰਧ ਕੀਤੇ ਗਏ ਹਨ।