ਗੁਰੂਕੁਲ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ
06:18 AM Jan 05, 2025 IST
ਗੁਰਨਾਮ ਸਿੰਘ ਚੌਹਾਨ
ਖਨੌਰੀ, 4 ਜਨਵਰੀ
ਗੁਰੂਕੁਲ ਗਲੋਬਲ ਕਰਿਐਂਜ਼ਾ ਸਕੂਲ ਖਨੌਰੀ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਚੇਅਰਮੈਨ ਰਾਕੇਸ਼ ਸਿੰਗਲਾ, ਸ਼ਮਸ਼ੇਰ ਸਿੰਘ ਹੁੰਦਲ, ਸ਼ਾਮ ਸੁੰਦਰ, ਅਮਨਦੀਪ ਕੌਰ ਹੁੰਦਲ ਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨਾਗਪਾਲ ਨੇ ਅਦਾ ਕੀਤੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਪੁੱਤਰ ਗੌਰਵ ਗੋਇਲ, ਐੱਸਡੀਐੱਮ ਮੂਨਕ ਸੂਬਾ ਸਿੰਘ ਤੇ ਡੀਐੱਸਪੀ ਮੂਣਕ ਪਰਮਿੰਦਰ ਸਿੰਘ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਮ ਨਿਵਾਸ ਗਰਗ, ਤਰਸੇਮ ਸਿੰਗਲਾ, ਮਲਕੀਤ ਕੌਰ, ਮੀਨਾਕਸ਼ੀ ਮਿੱਤਲ ਤੇ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਕਰਮ ਸਿੰਘ ਗੁਰਨੇ ਆਦਿ ਹਾਜ਼ਰ ਸਨ।
Advertisement
Advertisement