ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਲੰਗਰ ਭਗਤ ਦੀ ਯਾਦ ’ਚ ਸਾਲਾਨਾ ਜੋੜ ਮੇਲਾ

06:58 AM Jun 18, 2024 IST
ਜੋੜ ਮੇਲੇ ਦੌਰਾਨ ਵਾਰਾਂ ਸੁਣਾਉਂਦਾ ਹੋਇਆ ਢਾਡੀ ਜਥਾ। -ਫੋਟੋ: ਮਿੰਟੂ

ਪੱਤਰ ਪ੍ਰੇਰਕ
ਚੇਤਨਪੁਰਾ, 17 ਜੂਨ
ਪਿੰਡ ਕੰਦੋਵਾਲੀ ਵਿੱਚ ਬਾਬਾ ਲੰਗਰ ਭਗਤ ਸਾਹਿਬ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਬਾਬਾ ਬਿਕਰਮਜੀਤ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਹਰਭਜਨ ਸਿੰਘ ਕੰਦੋਵਾਲੀ, ਗਿਆਨੀ ਗੱਜਣ ਸਿੰਘ ਗੜਗੱਜ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਗਿਆਨੀ ਗੁਰਪ੍ਰਤਾਪ ਸਿੰਘ ਪਦਮ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਭਾਈ ਪ੍ਰਭਦਿਆਲ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਤੇਜਵੀਰ ਸਿੰਘ ਰਾਗੀ ਜਥਾ, ਡਾ. ਬਚਿੱਤਰ ਸਿੰਘ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਸ਼ਾਮ ਸਮੇਂ ਕਬੱਡੀ ਟੀਮਾਂ ਦਰਮਿਆਨ ਸ਼ੋਅ ਮੈਚ ਵੀ ਕਰਵਾਇਆ ਗਿਆ। ਇਸ ਮੌਕੇ ਸਰਪੰਚ ਸੁਖਪਾਲ ਸਿੰਘ ਕੰਦੋਵਾਲੀ, ਡਾ. ਗੁਰਮੀਤ ਸਿੰਘ, ਜਥੇਦਾਰ ਬਲਵੰਤ ਸਿੰਘ, ਜਸਪਾਲ ਸਿੰਘ ਪਟਵਾਰੀ, ਸੁਖਵੰਤ ਸਿੰਘ ਗਿੱਲ, ਰਸ਼ਪਾਲ ਸਿੰਘ, ਸੁਰਿੰਦਰ ਸਿੰਘ, ਗਿਆਨ ਸਿੰਘ ਤੇ ਸੰਗਤ ਹਾਜ਼ਰ ਸੀ।

Advertisement

Advertisement
Advertisement