ਡੀਏਵੀ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ
08:37 AM Dec 27, 2024 IST
ਹੁਸ਼ਿਆਰਪੁਰ:
Advertisement
ਇਥੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ ਡੀਏਵੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਪ੍ਰੋ. ਆਰਐੱਮ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ’ਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਕੂਲੀ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਖੇਡਾਂ ਅਤੇ ਸਿੱਖਿਆ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਮੈਨੇਜਿੰਗ ਕਮੇਟੀ ਦੇ ਅਹੁਦੇਦਾਰ, ਸਟਾਫ਼ ਮੈਂਬਰ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement