ਵਿੱਦਿਆ ਨਿਕੇਤਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ
03:00 PM Mar 30, 2024 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 30 ਮਾਰਚ
ਇਥੋਂ ਦੇ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਸ਼ੋਕ ਪਵਾਰ, ਸੰਯੁਕਤ ਸਕੱਤਰ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਬਲਦੇਵ ਰਾਮ ਅਤੇ ਵਾਰਡ ਦੇ ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ। ਇਸ ਉਪਰੰਤ ਪ੍ਰੀ ਨਰਸਰੀ ਤੋਂ ਲੈ ਕੇ ਹਾਈ ਕਲਾਸ ਤੱਕ ਦੇ ਬੱਚਿਆਂ ਦਾ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨਾਂ ’ਤੇ ਆਉਣ ਵਾਲਿਆਂ ਨੂੰ ਇਨਾਮ ਵੰਡੇ ਗਏ। ਅੰਤ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ ਮਾਪਿਆਂ, ਮੁੱਖ ਮਹਿਮਾਨਾਂ ਅਤੇ ਸਕੂਲ ਦੇ ਅਧਿਆਪਕਾਂ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
Advertisement
Advertisement