For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਰਣਬੀਰ ਕਾਲਜ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ

07:45 AM Mar 28, 2024 IST
ਸਰਕਾਰੀ ਰਣਬੀਰ ਕਾਲਜ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ
ਸਮਾਗਮ ਦੌਰਾਨ ਇੱਕ ਮਹਿਮਾਨ ਨੂੰ ਪੌਦਾ ਦੇ ਕੇ ਸਨਮਾਨਦੇ ਹੋਏ ਪ੍ਰਿੰਸੀਪਲ।
Advertisement

ਖੇਤਰੀ ਪ੍ਰਤੀਨਿਧ
ਸੰਗਰੂਰ, 27 ਮਾਰਚ
ਇੱਥੋਂ ਦੇ ਸਰਕਾਰੀ ਰਣਬੀਰ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਅਕਾਦਮਿਕ, ਸੱਭਿਆਚਾਰਕ, ਖੇਡਾਂ, ਐੱਨਸੀਸੀ ਅਤੇ ਐੱਨਐੱਸਐੱਸ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਰੀਬ 180 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੋ. (ਡਾ.) ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਸਹਾਇਕ ਪ੍ਰੋ. ਜਗਸੀਰ ਸਿੰਘ ਦੀ ਦੇਖ-ਰੇਖ ਵਿੱਚ ਕਾਲਜ ਦੀ ਰਜਿਸਟਰਾਰ ਕਮੇਟੀ ਵੱਲੋਂ ਕਰਵਾਏ ਗਏ ਇਸ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਸੈਸ਼ਨ 2021-22 ਅਤੇ 2022-23 ਦੌਰਾਨ ਪੜ੍ਹਾਈ ਅਤੇ ਹੋਰ ਖੇਤਰਾਂ ’ਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਅਸ਼ਵਨੀ ਕੁਮਾਰ ਭੱਲਾ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ, ਸਿੱਖਿਆ ਵਿਭਾਗ ਪੰਜਾਬ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀਮਤੀ ਸੁਮਨ ਲਤਾ, ਪ੍ਰਿੰਸੀਪਲ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਨੇ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਵੱਲੋਂ ਮਹਿਮਾਨਾਂ ਦਾ ਸੁਆਗਤ ਗੁਲਦਸਤਿਆਂ ਨਾਲ ਕੀਤਾ ਗਿਆ। ਇਸ ਦੌਰਾਨ ਕਨਵੀਨਰ ਡਾ. ਸੁਖਵਿੰਦਰ ਸਿੰਘ ਵੱਲੋਂ ਸਾਲਾਨਾ ਰਿਪੋਰਟ ਪੜ੍ਹੀ ਗਈ। ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਸੁਮਨ ਲਤਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਰਜਿਸਟਰਾਰ ਜਗਸੀਰ ਸਿੰਘ ਨੇ ਦੱਸਿਆ ਕਿ ਤਕਰੀਬਨ 180 ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ, ਸੱਭਿਆਚਾਰ, ਐੱਨਸੀਸੀ ਤੇ ਐਨਐਸਐਸ ਆਦਿ ਖੇਤਰਾਂ ਵਿੱਚ ਇਨਾਮ ਦਿੱਤੇ ਗਏ ਹਨ। ਇਸ ਮੌਕੇ ਡਾ. ਹਰਦੀਪ ਸਿੰਘ, ਯੂਥ ਕੋ-ਆਰਡੀਨੇਟਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਮੀਨਾਕਸ਼ੀ ਮੜਕਣ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×