ਐਂਬਰੌਜ਼ੀਅਲ ਸਕੂਲ ਵਿੱਚ ਸਾਲਾਨਾ ਖੇਡ ਮੇਲਾ
ਪੱਤਰ ਪ੍ਰੇਰਕ
ਜ਼ੀਰਾ, 12 ਨਵੰਬਰ
ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਵਿੱਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜਿਸ ਵਿੱਚ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਖੇਡਾਂ ਨੂੰ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਸੀ ਜਿਨ੍ਹਾ ਵਿੱਚ ਸੰਗੀਤਕ ਖੇਡਾਂ, ਮਾਨਸਿਕ ਖੇਡਾਂ, ਸਰੀਰਕ ਖੇਡਾਂ ਤੇ ਟੀਮ ਵਰਕ ਖੇਡਾਂ ਸ਼ਾਮਲ ਸਨ। ਅਜਿਹੀਆਂ ਖੇਡਾਂ ਨਾਲ ਬੱਚਿਆਂ ਸਹਿਯੋਗ ਅਤੇ ਸਾਂਝੀਵਾਲਤਾ ਦੇ ਗੁਣ ਵਿਕਸਿਤ ਹੁੰਦੇ ਹਨ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਬੱਚਿਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਖੇਡ ਦਿਵਸ ਵਿਦਿਆਰਥੀਆਂ ਨੂੰ ਸਰਬਪੱਖੀ ਵਿਅਕਤੀ ਬਣਾਉਣ ਲਈ ਸਕੂਲ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਸਰੀਰਕ ਗਤੀਵਿਧੀਆਂ ਅਤੇ ਟੀਮ ਵਰਕ ਨੂੰ ਉਤਸ਼ਾਹਿਤ ਕਰ ਕੇ ਸਕੂਲ ਦਾ ਉਦੇਸ਼ ਵਿਦਿਆਰਥੀਆਂ ਵਿੱਚ ਖੇਡਾਂ ਅਤੇ ਫਿੱਟਨੈਸ ਲਈ ਜੀਵਨ ਭਰ ਦਾ ਪਿਆਰ ਪੈਦਾ ਕਰਨਾ ਹੈ। ਖੇਡ ਮੇਲੇ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪ੍ਰਿੰਸੀਪਲ ਤੇਜ ਸਿੰਘ ਠਾਕੁਰ ਅਤੇ ਕੋਆਰਡੀਨੇਟਰ ਰੀਨਾ ਠਾਕੁਰ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਕੋਚ ਅਸ਼ੋਕ ਕੁਮਾਰ, ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ ਅਤੇ ਸੁਨੀਲ ਕੁਮਾਰ ਵੀ ਹਾਜ਼ਰ ਸਨ।