For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ

06:45 AM Oct 11, 2024 IST
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ
Advertisement

ਜਗਤਾਰ ਿਸੰਘ ਲਾਂਬਾ
ਅੰਮ੍ਰਿਤਸਰ, 10 ਅਕਤੂਬਰ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਸਮਾਪਤੀ ਦੀ ਅਰਦਾਸ ਮਗਰੋਂ ਇਹ ਸਾਲਾਨਾ ਯਾਤਰਾ ਸਮਾਪਤ ਹੋ ਗਈ ਅਤੇ ਗੁਰਦੁਆਰੇ ਦੇ ਕਿਵਾੜ ਸੰਗਤ ਲਈ ਸੀਤ ਕਾਲ ਲਈ ਬੰਦ ਕਰ ਦਿੱਤੇ ਗਏ ਹਨ। ਮੀਂਹ, ਧੁੰਦ ਅਤੇ ਠੰਢ ਦੇ ਬਾਵਜੂਦ ਅੱਜ ਲਗਪਗ ਤਿੰਨ ਹਜ਼ਾਰ ਸ਼ਰਧਾਲੂਆਂ ਨੇ ਸਮਾਪਤੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜੈਕਾਰਿਆਂ, ਫੁੱਲਾਂ ਦੀ ਵਰਖਾ, ਸ਼ਬਦਾਂ ਦੀਆਂ ਧੁਨਾਂ ਅਤੇ ਨਰਸਿੰਗਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੁਖਆਸਨ ਵਾਲੇ ਸਥਾਨ ’ਤੇ ਲਿਜਾਇਆ ਗਿਆ। ਗੜਵਾਲ ਸਕਾਊਟ ਅਤੇ ਪੰਜਾਬ ਬੈਂਡ ਦੀ ਟੀਮ ਨੇ ਸ਼ਬਦ ਦੀਆਂ ਧੁਨਾਂ ਕੱਢੀਆਂ। ਭਾਰਤੀ ਫੌਜ ਦੇ 418 ਇੰਡੀਪੈਂਡੈਂਟ ਇੰਜਨੀਅਰ ਕੋਰ ਦੇ ਮੈਂਬਰਾਂ ਨੇ ਸਲਾਮੀ ਦਿੱਤੀ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ 10 ਅਕਤੂਬਰ ਨੂੰ ਸਮਾਪਤੀ ਸਮੇਂ ਤੱਕ 2 ਲੱਖ 62 ਹਜ਼ਾਰ ਸ਼ਰਧਾਲੂਆਂ ਨੇ ਹੇਮਕੁੰਟ ਸਾਹਿਬ ਵਿਖੇ ਦਰਸ਼ਨ ਕੀਤੇ ਹਨ ਜਦੋਂਕਿ ਯਾਤਰਾ ਸਬੰਧੀ 2.80 ਲੱਖ ਸ਼ਰਧਾਲੂਆਂ ਨੇ ਰਜਿਸਟਰੇਸ਼ਨ ਕਰਵਾਈ ਸੀ। ਬੀਤੇ ਦਿਨੀਂ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਵੀ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement