ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ
06:19 AM Feb 23, 2024 IST
ਅੰਮ੍ਰਿਤਸਰ (ਟਨਸ): ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਸਾਲ 25 ਮਈ ਤੋਂ ਆਰੰਭ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਦੋਂ ਕਿ ਯਾਤਰਾ ਦੀ ਸਮਾਪਤੀ 10 ਅਕਤੂਬਰ ਨੂੰ ਹੋਵੇਗੀ। ਇਹ ਗੁਰਦੁਆਰਾ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਹੈ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅੱਜ ਇਸ ਸਬੰਧ ਵਿੱਚ ਉੱਤਰਾਖੰਡ ਸਰਕਾਰ ਦੀ ਮੁੱਖ ਸਕੱਤਰ ਰਾਧਾ ਰਤੋੜੀ ਨਾਲ ਮੁਲਾਕਾਤ ਕੀਤੀ। ਇਹ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਯਾਤਰਾ ਦੀ ਤਿਆਰੀ ਅਤੇ ਯਾਤਰੀਆਂ ਦੀ ਸਹੂਲਤ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
Advertisement
Advertisement