ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦਾ ਹੱਥ ਵੱਢਣ ਦੇ ਮਾਮਲੇ ’ਚ ਇਕ ਹੋਰ ਮੁਲਜ਼ਮ ਕਾਬੂ

10:36 AM Nov 24, 2024 IST

ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 23 ਨਵੰਬਰ
ਥਾਣਾ ਸਦਰ ਦੀ ਪੁਲੀਸ ਟੀਮ ਨੇ ਰਤੀਆ ਇਲਾਕੇ ਦੇ ਪਿੰਡ ਨੰਗਲ ਦੇ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ’ਚ ਫਰਾਰ ਚੱਲ ਰਹੇ 12ਵੇਂਂ ਮੁਲਜ਼ਮ ਹਰਵਿੰਦਰ ਸਿੰਘ ਉਰਫ ਭਿੰਦਰਾ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਪੁਲੀਸ ਪਹਿਲਾਂ ਹੀ ਜੰਮੂ ਕਸ਼ਮੀਰ ਤੋਂ 9 ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਉਨ੍ਹਾਂ ਦੀ ਗ੍ਰਿਫਤਾਰੀ ਦਿਖਾ ਚੁੱਕੀ ਹੈ। ਸਦਰ ਥਾਣਾ ਦੇ ਇੰਚਾਰਜ ਓਮ ਪ੍ਰਕਾਸ਼ ਅਤੇ ਬੀਟ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਬੀਤੀ 13 ਜੂਨ 2024 ਨੂੰ ਸਦਰ ਥਾਣਾ ਵਿਚ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਗੋਪੀ, ਗੋਵਿੰਦ ਅਤੇ ਮੁਕੇਸ਼ ਤੋਂ ਇਲਾਵਾ 20 ਅਣਪਛਾਤੇ ਲੋਕਾਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਮੁਲਜ਼ਮਾਂ ਨੇ ਪਿੰਡ ਦੇ ਦੀਪੂ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਉਸ ਦਾ ਹੱਥ ਵੱਢ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਨਲੇਵਾ ਹਮਲੇ ਦੇ ਮਾਮਲੇ ਨੂੰ ਲੈ ਕੇ ਇਸ ਤੋਂ ਪਹਿਲਾਂ ਜੰਮੂ ਦੀ ਜੇਲ੍ਹ ਵਿਚ ਬੰਦ ਮੁਲਜ਼ਮਾਂ ’ਚ ਸ਼ਾਮਲ ਗੋਪੀ ਉਰਫ ਸੀਬਾ, ਕੁਲਦੀਪ ਉਰਫ ਗੁਰਪ੍ਰੀਤ, ਲੱਕੀ ਉਰਫ ਕਾਲਾ, ਸੁਖਵਿੰਦਰ ਉਰਫ ਪ੍ਰੀਤ, ਭਾਨਾ ਉਰਫ ਗੁਰਪ੍ਰੀਤ, ਲੱਕੀ, ਸਾਹਿਲ, ਗੁਰਸੇਵਕ ਅਤੇ ਅਰਜੁਨ ਆਦਿ ਨੂੰ ਜੰਮੂ ਦੀ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਕਿ ਗੋਬਿੰਦ ਰਾਮ ਅਤੇ ਮੁਕੇਸ਼ ਨੂੰ ਵੀ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਹਰਵਿੰਦਰ ਸਿੰਘ ਵੀ ਫਰਾਰ ਚੱਲ ਰਿਹਾ ਸੀ, ਜਿਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

Advertisement

Advertisement