For the best experience, open
https://m.punjabitribuneonline.com
on your mobile browser.
Advertisement

ਸ਼ਿਵ ਸੈਨਾ ਆਗੂ ’ਤੇ ਹੋਏ ਹਮਲੇ ਸਬੰਧੀ ਇੱਕ ਹੋਰ ਕਾਬੂ

07:52 AM Jul 12, 2024 IST
ਸ਼ਿਵ ਸੈਨਾ ਆਗੂ ’ਤੇ ਹੋਏ ਹਮਲੇ ਸਬੰਧੀ ਇੱਕ ਹੋਰ ਕਾਬੂ
ਪੁਲੀਸ ਵੱਲੋਂ ਕਾਬੂ ਕੀਤਾ ਗਿਆ ਤੀਜਾ ਮੁਲਜ਼ਮ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੁਲਾਈ
ਪੁਲੀਸ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਕਾਤਲਾਨਾ ਹਮਲੇ ਦੇ ਸਿਲਸਿਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ ਤਿੰਨ ਹੋ ਗਈ ਹੈ ਜਦਕਿ ਘਟਨਾ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ।
ਇੱਥੇ ਅੱਜ ਏਸੀਪੀ ਕੇਂਦਰੀ ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਸੰਯੁਕਤ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਦੀ ਦੇਖਰੇਖ ਹੇਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਟੀਮਾਂ ਨੇ ਸਰਬਜੀਤ ਸਿੰਘ ਉਰਫ਼ ਸਾਬਾ ਵਾਸੀ ਕੰਪਨੀ ਬਾਗ ਟਿੱਬਾ ਰੋਡ ਅਤੇ ਹਰਜੋਤ ਸਿੰਘ ਉਰਫ਼ ਜੋਤਾ ਵਾਸੀ ਨਿਊ ਵਿਜੇ ਨਗਰ ਨੂੰ ਘਟਨਾ ਤੋਂ ਕੁਝ ਘੰਟਿਆਂ ਮਗਰੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਦੋਵਾਂ ਨੇ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀ ਸ਼ਾਮਲ ਸਨ। ਹਮਲੇ ਸਮੇਂ ਉਨ੍ਹਾਂ ਨਾਲ ਸੁੱਚਾ ਸਿੰਘ ਉਰਫ਼ ਲਾਡੀ ਵੀ ਹਾਜ਼ਰ ਸੀ ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਦੋਵਾਂ ਦੇ ਬਿਆਨਾਂ ਦੇ ਆਧਾਰ ’ਤੇ ਜਸਵਿੰਦਰ ਸਿੰਘ ਉਰਫ਼ ਸੰਨੀ ਵਾਸੀ ਚੂਹੜਪੁਰ ਪੀਰਾਂ ਵਾਲੀ ਗਲੀ ਹੈਬੋਵਾਲ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਬੇਸ਼ੱਕ ਜਸਵਿੰਦਰ ਸਿੰਘ ਉੱਥੇ ਹਾਜ਼ਰ ਨਹੀਂ ਸੀ ਪਰ ਉਸ ਨੇ ਸੁੱਚਾ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਭਜਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਚੌਥੇ ਮੁਲਜ਼ਮ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

ਹਿੰਦੂ ਜਥੇਬਦੀਆਂ ਵੱਲੋਂ ਜਾਗੋ ਮਾਰਚ ਕਰਨ ਦਾ ਫ਼ੈਸਲਾ

ਲੁਧਿਆਣਾ(ਨਿੱਜੀ ਪੱਤਰ ਪ੍ਰੇਰਕ): ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਕਾਤਲਾਨਾ ਹਮਲੇ ਸਣੇ ਹੋਰ ਜ਼ਿਲ੍ਹਿਆਂ ਵਿੱਚ ਹਿੰਦੂ ਆਗੂਆਂ ’ਤੇ ਹੋ ਰਹੇ ਹਮਲਿਆਂ ਮਗਰੋਂ ਸੂਬੇ ਭਰ ਦੀਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸਰਕਟ ਹਾਊਸ ਵਿੱਚ ਹੋਈ। ਇਸ ਵਿੱਚ ਸਰਬਸੰਮਤੀ ਨਾਲ ਹਿੰਦੂ ਆਗੂਆਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਇਕਜੁੱਟ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਤੋਂ ਮੰਗ ਥਾਪਰ ’ਤੇ ਹੋਏ ਹਮਲੇ ਦੀ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹਿੰਦੂ ਜਾਗੋ ਰੋਸ ਮਾਰਚ ਕੱਢੇ ਜਾਣਗੇ ਜਿਨ੍ਹਾਂ ਦੀ ਸ਼ੁਰੂਆਤ 18 ਜੁਲਾਈ ਨੂੰ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਸੋਸ਼ਲ ਮੀਡੀਆ ’ਤੇ ਸਨਾਤਨ ਧਰਮ ਖ਼ਿਲਾਫ਼ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਹਿੰਦੂ ਬੋਰਡ ਦਾ ਗਠਨ ਕੀਤਾ ਜਾਵੇ। ਇਸ ਮੌਕੇ ਸੰਗਲਾ ਸ਼ਵਾਲਾ ਦੇ ਮਹੰਤ ਦਿਨੇਸ਼ ਪੁਰੀ, ਪ੍ਰਾਚੀਨ ਠਾਕਰ ਦੁਆਰਾ ਦੇ ਮਹੰਤ ਗੌਰਵ ਦਾਸ, ਗੁਰੂਦੇਵ ਆਨੰਦ ਅਤਰੀ, ਰਾਜੀਵ ਟੰਡਨ ,ਸੰਜੀਵ ਘਨੌਲੀ, ਹਨੀ ਮਹਾਜਨ, ਚੰਦਰ ਕਾਂਤ ਚੱਡਾ, ਰੋਹਿਤ ਸਾਹਨੀ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×