ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਇੱਕ ਹੋਰ ਕਾਬੂ
09:30 AM Oct 24, 2024 IST
ਪੱਤਰ ਪ੍ਰੇਰਕ
ਰਤੀਆ, 23 ਅਕਤੂਬਰ
ਸਦਰ ਥਾਣਾ ਪੁਲਸ ਦੀ ਟੀਮ ਨੇ ਰਤੀਆ ਇਲਾਕੇ ਦੇ ਪਿੰਡ ਨੰਗਲ ਵਿੱਚ ਇੱਕ ਨੌਜਵਾਨ ’ਤੇ ਹਮਲਾ ਕਰਨ ਦੇ ਮਾਮਲੇ ਤਹਿਤ ਫ਼ਰਾਰ ਚੱਲ ਰਹੇ 11ਵੇਂ ਮੁਲਜ਼ਮ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਦਰ ਥਾਣਾ ਦੇ ਇੰਚਾਰਜ ਓਮ ਪ੍ਰਕਾਸ਼, ਚੌਕੀ ਇੰਚਾਰਜ ਮਹਾਵੀਰ ਸਿੰਘ ਅਤੇ ਬੀਟ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਬੀਤੀ 13 ਜੂਨ ਨੂੰ ਸਦਰ ਥਾਣਾ ਵਿਚ ਗੁਰਦੀਪ ਸਿੰਘ ਦੀ ਸ਼ਿਕਾਇਤ ਤੇ ਗੋਪੀ, ਗੋਵਿੰਦ ਅਤੇ ਮੁਕੇਸ਼ ਤੋਂ ਇਲਾਵਾ 20 ਅਣਪਛਾਤੇ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ’ਤੇ ਪਿੰਡ ਦੇ ਦੀਪੂ ਦਾ ਰਸਤਾ ਰੋਕ ਕੇ ਉਸ ’ਤੇ ਹਮਲਾ ਕਰਦੇ ਹੋਏ ਉਸ ਦਾ ਹੱਥ ਕੱਟ ਦਿੱਤਾ ਸੀ। ਇਸ ਸਬੰਧੀ ਜੰਮੂ ਦੀ ਜੇਲ੍ਹ ਵਿਚ ਬੰਦ ਕੈਦੀਆਂ ’ਤੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਸਬੰਧ ਵਿੱਚ ਨਾਮਜ਼ਦ ਮੁਲਜ਼ਮ ਮੁਕੇਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਸਬੰਧੀ ਕਈ ਮੁਲਜ਼ਮ ਅਜੇ ਵੀ ਫ਼ਰਾਰ ਹਨ।
Advertisement
Advertisement