ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਅਕਾਊਂਟੈਂਟ ਖ਼ਿਲਾਫ਼ ਇੱਕ ਹੋਰ ਕੇਸ
07:42 AM Feb 03, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਫਰਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏਆਈਟੀ) ਦੇ ਅਕਾਊਂਟੈਂਟ ਵਿਸ਼ਾਲ ਸ਼ਰਮਾ ਖ਼ਿਲਾਫ਼ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਬੰਧਤ ਮੁਲਾਜ਼ਮ ਖ਼ਿਲਾਫ਼ 31 ਜਨਵਰੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸੁਲਤਾਨਵਿੰਡ ਦੇ ਮੇਜਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਦਰੁਸਤ ਪਾਇਆ ਜਿਸ ਮਗਰੋਂ ਉਕਤ ਮੁਲਾਜ਼ਮ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ। ਉਹ ਇਸ ਸਮੇਂ ਅੱਠ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ।
Advertisement
Advertisement