ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ਦੀ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖ਼ਿਲਾਫ਼ ਕਤਲ ਦਾ ਇਕ ਹੋਰ ਮਾਮਲਾ ਦਰਜ

12:43 PM Aug 19, 2024 IST

ਢਾਕਾ, 19 ਅਗਸਤ
ਬੰਗਲਾਦੇਸ਼ ਵਿੱਚ ਵਿਵਾਦਤ ਰਾਖਵਾਂਕਰਨ ਪ੍ਰਣਾਲੀ ਖ਼ਿਲਾਫ਼ ਅੰਦੋਲਨ ਦੌਰਾਨ ਮੱਛੀ ਵਪਾਰੀ ਦੀ ਮੌਤ ਕਾਰਨ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਸਰਕਾਰ ਦੇ ਸਾਬਕਾ ਮੰਤਰੀਆਂ ਸਮੇਤ 62 ਵਿਅਕਤੀਆਂ ਖ਼ਿਲਾਫ਼ ਕਤਲ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ। ਅੱਜ ਮੀਡੀਆ 'ਚ ਪ੍ਰਕਾਸ਼ਿਤ ਖ਼ਬਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਹਸੀਨਾ (76) ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ, ਜੋ ਸਰਕਾਰੀ ਨੌਕਰੀਆਂ ਵਿੱਚ ਰਿਜ਼ਰਵੇਸ਼ਨ ਪ੍ਰਣਾਲੀ ਖ਼ਿਲਾਫ਼ ਵਿਆਪਕ ਪ੍ਰਦਰਸ਼ਨਾਂ ਕਾਰਨ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ 5 ਅਗਸਤ ਨੂੰ ਭਾਰਤ ਲਈ ਰਵਾਨਾ ਹੋ ਗਈ ਸੀ, ਜਿਨ੍ਹਾਂ ਵਿੱਚੋਂ ਤਾਜ਼ਾ ਮਾਮਲਾ ਬੀਤੀ ਰਾਤ ਦਰਜ ਕੀਤਾ ਗਿਆ ਹੈ। ‘ਢਾਕਾ ਟ੍ਰਿਬਿਊਨ’ ਅਖਬਾਰ ਦੀ ਖ਼ਬਰ ਮੁਤਾਬਕ ਇਹ ਮਾਮਲਾ ਮੁਹੰਮਦ ਮਿਲਨ ਦੀ ਪਤਨੀ ਸ਼ਹਿਨਾਜ਼ ਬੇਗ਼ਮ ਨੇ ਦਰਜ ਕਰਵਾਇਆ ਹੈ। ਮਿਲਨ ਨੂੰ 21 ਜੁਲਾਈ ਨੂੰ ਮੱਛੀ ਬਾਜ਼ਾਰ ਤੋਂ ਘਰ ਪਰਤਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ।

Advertisement

Advertisement
Advertisement