ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦਾਸਪੁਰ ਦੇ ਸੰਸਦ ਮੈਂਬਰ ਰੰਧਾਵਾ ਅਤੇ ਡੀਸੀ ਦਰਮਿਆਨ ਮੁੜ ਖੜਕੀ

10:41 AM Nov 15, 2024 IST
ਐੱਮਪੀ ਸੁਖਜਿੰਦਰ ਸਿੰਘ ਰੰਧਾਵਾ, ਡੀਸੀ ਉਮਾ ਸ਼ੰਕਰ

ਕੇ ਪੀ ਸਿੰਘ
ਗੁਰਦਾਸਪੁਰ, 14 ਨਵੰਬਰ
ਜ਼ਿਲ੍ਹਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵਿਚਾਲੇ ਚੱਲ ਰਿਹਾ ਟਕਰਾਅ ਇੱਕ ਵਾਰ ਫਿਰ ਭੜਕ ਗਿਆ ਹੈ। ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਡੀਸੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਝੋਨਾ ਖ਼ਰੀਦ ਕੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਦੱਸਣਯੋਗ ਹੈ ਕਿ ਡੀਸੀ ਗੁਰਦਾਸਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ ਵੀ ਹਨ।
ਐੱਮਪੀ ਸੁਖਜਿੰਦਰ ਰੰਧਾਵਾ ਨੇ ਭਾਰਤੀ ਖ਼ੁਰਾਕ ਨਿਗਮ (ਐੱਫਸੀਆਈ) ਦੇ ਚੇਅਰਮੈਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਝੋਨਾ 2100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦਿਆ ਜਾ ਰਿਹਾ ਹੈ ਜਦਕਿ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਹੈ। ਦੱਸਣਯੋਗ ਹੈ ਕਿ ਪਹਿਲਾਂ ਵੀ ਕਈ ਮੌਕਿਆਂ ’ਤੇ ਦੋਵਾਂ ਵਿਚਾਲੇ ਅਹਿਮ ਮੁੱਦਿਆਂ ਉੱਤੇ ਮਤਭੇਦ ਹੋ ਚੁੱਕੇ ਹਨ। ਕੁਝ ਹਫ਼ਤੇ ਪਹਿਲਾਂ, ਸੰਸਦ ਮੈਂਬਰ ਨੇ ਦਾਅਵਾ ਕੀਤਾ ਸੀ ਕਿ ਅਧਿਕਾਰੀ ਨੇ ਜ਼ਿਲ੍ਹਾ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੌਰਾਨ ਸਹੀ ਪ੍ਰੋਟੋਕਾਲ ਦੀ ਪਾਲਣਾ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਅਧਿਕਾਰੀ ਨੇ ਸਰਕਾਰੀ ਪ੍ਰਕਿਰਿਆ ਨੂੰ ਕਾਇਮ ਰੱਖਣ ਨਾਲ ਸਬੰਧਤ ਕੁਝ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਡੀਸੀ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਦਾ ਸਵਾਗਤ ਕਰਨ ਲਈ ਉੱਥੇ ਗਏ ਸਨ ਅਤੇ ਉਨ੍ਹਾਂ ਹਮੇਸ਼ਾ ਪ੍ਰੋਟੋਕਾਲ ਦੀ ਪਾਲਣਾ ਕੀਤੀ ਹੈ ਅਤੇ ਮਰਿਆਦਾ ਨੂੰ ਕਾਇਮ ਰੱਖਿਆ ਹੈ। ਇਹ ਵੀ ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਚੋਟੀ ਦੇ ਆਗੂ ਰੰਧਾਵਾ ਦੇ ਨਾਲ ਡੀਸੀ ਦਫ਼ਤਰ ਪੁੱਜੇ ਸਨ। ਉਹ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਕਥਿਤ ਤੌਰ ’ਤੇ ਗ਼ਲਤ ਤਰੀਕੇ ਨਾਲ ਰੱਦ ਕੀਤੇ ਜਾਣ ਵਿਰੁੱਧ ਰੋਸ ਦਰਜ ਕਰਨ ਲਈ ਗਏ ਸਨ ਪਰ ਅਧਿਕਾਰੀ ਨੇ ਇਸ ਦੋਸ਼ ਨੂੰ ਸਾਫ਼-ਸਾਫ਼ ਰੱਦ ਕਰ ਦਿੱਤਾ ਸੀ ਕਿ ਪ੍ਰਸ਼ਾਸਨ ਪੱਖਪਾਤੀ ਸੀ, ਪਰ ਸ੍ਰੀ ਰੰਧਾਵਾ ਨੇ ਫਿਰ ਵੀ ਉਨ੍ਹਾਂ ਨਾਲ ਜ਼ੋਰਦਾਰ ਬਹਿਸ ਕੀਤੀ ਸੀ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ।

Advertisement

ਸੰਸਦ ਮੈਂਬਰ ਮੇਰੇ ’ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ: ਡੀਸੀ

ਡੀਸੀ ਓਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸੰਸਦ ਮੈਂਬਰ ਉਨ੍ਹਾਂ ’ਤੇ ਬੇਬੁਨਿਆਦ ਦੋਸ਼ ਲਗਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ, ‘ਮੈਂ ਚਿੱਠੀ ਪੜ੍ਹੀ ਹੈ। ਸੰਸਦ ਮੈਂਬਰ ਵੱਲੋਂ ਲਾਏ ਗਏ ਦੋਸ਼ਾਂ ਨੂੰ ਸੱਚ ਸਾਬਤ ਕਰਨ ਲਈ ਰਿਕਾਰਡ ਵਿੱਚ ਕੁਝ ਵੀ ਨਹੀਂ ਹੈ।’

Advertisement
Advertisement