ਸੁਨਾਮ ਵਿੱਚ ਡੇਂਗੂ ਕਾਰਨ ਇਕ ਹੋਰ ਮੌਤ
06:25 AM Nov 18, 2023 IST
ਸੁਨਾਮ ਊਧਮ ਸਿੰਘ ਵਾਲਾ: ਇਸ ਸ਼ਹਿਰ ’ਚ ਡੇਂਗੂ ਦਾ ਕਹਿਰ ਦਿਨੋਂ-ਦਿਨ ਵਧ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਹੀ ਡੇਂਗੂ ਨਾਲ ਕਰੀਬ ਅੱਧੀ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਬੀਤੇ ਦਿਨ ਇਕ ਹੋਰ ਵਿਵੇਕ ਸਿੰਗਲਾ ਨਾਂਅ ਦੇ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਵਿਵੇਕ ਸਿੰਗਲਾ (42) ਪੁੱਤਰ ਰਾਕੇਸ਼ ਸਿੰਗਲਾ ਪਿਛਲੇ ਕੁਝ ਦਿਨਾਂ ਤੋਂ ਡੇਂਗੂ ਨਾਲ ਜੂਝ ਰਿਹਾ ਸੀ। ਸੁਨਾਮ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਉਣ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਜਿਾਇਆ ਗਿਆ, ਜਿੱਥੇ ਉਸ ਦੀ ਮੌਤ ਗਈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਤੋਂ ਇਲਾਵਾ ਸਿਹਤ ਵਿਭਾਗ ਦੀ ਉੱਚ ਪੱਧਰੀ ਟੀਮ ਨੂੰ ਭੇਜਿਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਦਾ ਇਸ ਬਿਮਾਰੀ ਤੋਂ ਬਚਾਅ ਹੋ ਸਕੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement