ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਕਰੋਨਾ ਨਾਲ ਇਕ ਹੋਰ ਮੌਤ, 23 ਨਵੇਂ ਕੇਸ

05:20 PM Jul 27, 2020 IST

ਕੁਲਦੀਪ ਸਿੰਘ
ਚੰਡੀਗੜ੍ਹ, 27 ਜੁਲਾਈ

Advertisement

ਸਿਟੀ ਬਿਊਟੀਫੁੱਲ ਵਿੱਚ ਅੱਜ ਇੱਕ ਹੋਰ ਕਰੋਨਾ ਮਰੀਜ਼ ਦੀ ਮੌਤ ਹੋ ਗਈ। ਮਰੀਜ਼ ਦੀ ਉਮਰ 67 ਸਾਲ ਸੀ ਜੋ ਸੈਕਟਰ 38 ਦਾ ਵਸਨੀਕ ਸੀ। ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ 5 ਜੁਲਾਈ ਤੋਂ ਉਹ ਜ਼ੇਰੇ ਇਲਾਜ ਸੀ ਤੇ 14 ਜੁਲਾਈ ਨੂੰ ਉਸ ਨੂੰ ਡਿਸਚਾਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਮੁੜ ਵਿਗੜ ਗਈ ਜਿਸ ਤੋਂ ਬਾਅਦ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਦੇ ਅਧੀਨ ਆਉਂਦੇ ਸੈਕਟਰ 48 ਦੇ ਕੋਵਿਡ ਸੈਂਟਰ ਸਥਿਤ ਆਈ.ਸੀ.ਯੂ. ਵਿੱਚ ਉਸ ਨੂੰ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਉਸ ਦੀ ਮੌਤ ਹੋ ਗਈ।

ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਅੱਜ 23 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਨਾਲ ਮਰੀਜ਼ਾਂ ਦਾ ਕੁੱਲ ਅੰਕੜਾ 910 ਹੋ ਗਿਆ ਹੈ।

Advertisement

 

Advertisement
Tags :
ਕਰੋਨਾਚੰਡੀਗੜ੍ਹਨਵੇਂਵਿੱਚ