For the best experience, open
https://m.punjabitribuneonline.com
on your mobile browser.
Advertisement

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

06:32 AM May 08, 2024 IST
ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਦੇ 21ਵੇਂ ਦਿਨ ਅੱੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਪੀੜਤ ਕਿਸਾਨ ਦੀ ਪਛਾਣ ਜਸਵੰਤ ਸਿੰਘ (70) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸ਼ਾਬਾਸ਼ਪੁਰ, ਤਹਿਸੀਲ ਤੇ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਹ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਨੁਮਾਇੰਦਾ ਸੀ ਅਤੇ ਪਿਛਲੇ ਦਿਨਾਂ ਤੋਂ ਇਥੇ ਰੇਲਵੇ ਟਰੈਕ ’ਤੇ ਜਾਰੀ ਧਰਨੇ ਵਿਚ ਸ਼ਾਮਲ ਸੀ। ਕਿਸਾਨ ਦੀ ਅੱਜ ਸਵੇਰੇ ਛੇ ਵਜੇ ਤਬੀਅਤ ਵਿਗੜੀ ਤਾਂ ਉਸ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਪੋਸਟ ਮਾਰਟਮ ਉਪਰੰਤ ਕਿਸਾਨ ਦੀ ਮ੍ਰਿਤਕ ਦੇਹ ਪੂਰੇ ਮਾਣ-ਸਨਮਾਨ ਨਾਲ ਸ਼ੰਭੂ ਰੇਲਵੇ ਸਟੇਸ਼ਨ ’ਤੇ ਜਾਰੀ ਧਰਨੇ ’ਚ ਲਿਜਾਈ ਗਈ, ਜਿੱਥੇ ਸਮੁੱਚੇ ਕਿਸਾਨਾਂ ਨੇ ਆਪਣੇ ਵਿਛੜੇ ਸਾਥੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਇੱਕ ਕਾਫਲਾ ਕਿਸਾਨ ਦੀ ਮ੍ਰਿਤਕ ਦੇਹ ਲੈ ਕੇ ਉਸ ਦੇ ਪਿੰਡ ਲਈ ਰਵਾਨਾ ਹੋ ਗਿਆ। ਇਸ ਮੌਕੇ ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਘੁਮਾਣਾ, ਲੰਬੜਦਾਰ ਮਾਨ ਸਿੰਘ ਰਾਜਪੁਰਾ, ਦਿਲਬਾਗ ਹਰੀਗੜ੍ਹ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰਨਾਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×