ਕੇਜਰੀਵਾਲ ਦਾ ਜੇਲ੍ਹ ’ਚੋਂ ਇਕ ਹੋਰ ਸੰਦੇਸ਼: ਪਾਰਟੀ ਵਿਧਾਇਕ ਆਪਣੇ ਹਲਕਿਆਂ ਦਾ ਦੌਰਾ ਕਰਕੇ ਲੋਕਾਂ ਦੀ ਸਮੱਸਿਆਵਾਂ ਹੱਲ ਕਰਨ
12:51 PM Apr 04, 2024 IST
Advertisement
ਨਵੀਂ ਦਿੱਲੀ, 4 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਸੰਦੇਸ਼ ਭੇਜ ਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਹਲਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 'ਡਿਜੀਟਲ ਬ੍ਰੀਫਿੰਗ' 'ਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਉਹ ਭਾਵੇਂ ਉਹ ਜੇਲ੍ਹ 'ਚ ਹਨ ਤੇ ਦਿੱਲੀ ਦੇ ਦੋ ਕਰੋੜ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਹੋਣੀ ਚਾਹੀਦੀ।
Advertisement
Advertisement
Advertisement