ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਇਕ ਹੋਰ ਧਮਕੀ

06:32 AM Nov 09, 2024 IST

ਮੁੰਬਈ:

Advertisement

ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਅਦਾਕਾਰ ਨੂੰ ਜਾਨੋਂ ਮਾਰਨ ਦੀ ਇਕ ਹੋਰ ਧਮਕੀ ਮਿਲੀ ਹੈ, ਜਿਸ ਵਿਚ ਧਮਕੀ ਦੇਣ ਵਾਲੇ ਨੇ ‘ਲਾਰੈਂਸ ਬਿਸ਼ਨੋਈ ਗਰੋਹ ਦੇ ਹਵਾਲੇ’ ਨਾਲ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਭਰਿਆ ਸੁਨੇਹਾ ਮੁੰਬਈ ਟਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ਨੂੰ ਵੀਰਵਾਰ ਰਾਤ ਭੇਜਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਧਮਕੀ ਦੇਣ ਵਾਲੇ ਨੇ ‘ਮੈਂ ਸਿਕੰਦਰ ਹੂੰ’ ਗੀਤ ਲਿਖਣ ਵਾਲੇ ਗੀਤਕਾਰ ਨੂੰ ਵੀ ਧਮਕਾਇਆ ਹੈ। ਟਰੈਫਿਕ ਅਧਿਕਾਰੀਆਂ ਦੀ ਸ਼ਿਕਾਇਤ ਉੱਤੇ ਵਰਲੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਵਿੱਢ ਦਿੱਤੀ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ ਟਰੈਫਿਕ ਪੁਲੀਸ ਹੈਲਪਲਾਈਨ ਨੂੰ ਸਲਮਾਨ ਖ਼ਾਨ ਲਈ ਕਈ ਧਮਕੀ ਭਰੇ ਸੁਨੇਹੇ ਮਿਲੇ ਹਨ। ਖ਼ਾਨ ਨੂੰ ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਬਿਸ਼ਨੋਈ ਇਸ ਵੇਲੇ ਇਰਾਦਾ ਕਤਲ ਤੇ ਜਬਰੀ ਵਸੂਲੀ ਸਣੇ ਕਈ ਕੇਸਾਂ ਨੂੰ ਲੈ ਕੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ। ਬਿਸ਼ਨੋਈ ਗਰੋਹ ਦੇ ਮਸ਼ਕੂਕ ਮੈਂਬਰਾਂ ਨੇ ਅਪਰੈਲ ਵਿਚ ਅਦਾਕਾਰ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ। -ਪੀਟੀਆਈ

Advertisement
Advertisement