For the best experience, open
https://m.punjabitribuneonline.com
on your mobile browser.
Advertisement

ਸ਼ੈੱਲਰ ਦੀ ਕੰਧ ਡਿੱਗਣ ਕਾਰਨ ਜ਼ਖਮੀ ਹੋਏ ਇਕ ਹੋਰ ਮਜ਼ਦੂਰ ਦੀ ਮੌਤ

06:59 AM Jun 10, 2024 IST
ਸ਼ੈੱਲਰ ਦੀ ਕੰਧ ਡਿੱਗਣ ਕਾਰਨ ਜ਼ਖਮੀ ਹੋਏ ਇਕ ਹੋਰ ਮਜ਼ਦੂਰ ਦੀ ਮੌਤ
ਮ੍ਰਿਤਕ ਕ੍ਰਿਸ਼ਨ ਸਿੰਘ ਦੀ ਪੁਰਾਣੀ ਤਸਵੀਰ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 9 ਜੂਨ
ਪਿੰਡ ਕਣਕਵਾਲ ਭੰਗੂਆਂ ਵਿੱਚ ਕੱਲ੍ਹ ਉਸਾਰੀ ਅਧੀਨ ਇਕ ਸ਼ੈੱਲਰ ਦੀ ਕੰਧ ਡਿੱਗਣ ਕਾਰਨ ਜ਼ਖ਼ਮੀ ਹੋਏ ਇਕ ਹੋਰ ਮਜ਼ਦੂਰ ਕ੍ਰਿਸ਼ਨ ਸਿੰਘ (26) ਪੁੱਤਰ ਕੇਵਲ ਸਿੰਘ ਪਿੰਡ ਰਤਨਗੜ੍ਹ ਪਾਟਿਆਂਵਾਲੀ ਦੀ ਪੀਜੀਆਈ ਚੰਡੀਗੜ੍ਹ ’ਚ ਜ਼ੇਰੇ ਇਲਾਜ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਹੁਣ ਚਾਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਕੰਮ ਕਰ ਰਹੇ ਪੰਜ ਮਜ਼ਦੂਰ ਕੰਧ ਦੇ ਮਲਬੇ ਹੇਠ ਦੱਬ ਗਏ ਸਨ। ਇਨ੍ਹਾਂ ’ਚੋਂ ਜਨਕ ਰਾਜ (50) ਪੁੱਤਰ ਨਛੱਤਰ ਸਿੰਘ ਵਾਸੀ ਧਰਮਗੜ੍ਹ ਅਤੇ ਅਮਨਦੀਪ ਸਿੰਘ (30) ਪੁੱਤਰ ਬਿੱਲੂ ਸਿੰਘ ਪਿੰਡ ਹੀਰੋਂ ਖੁਰਦ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦੋਂ ਕਿ ਤਰਸੇਮ ਸਿੰਘ ਉਰਫ ਬਿੱਟੂ (35) ਪੁੱਤਰ ਜੀਤ ਸਿੰਘ ਪਿੰਡ ਹੀਰੋਂ ਖੁਰਦ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਦੌਰਾਨ ਗੰਭੀਰ ਜ਼ਖ਼ਮੀ ਹੋਏ ਇਕ ਹੋਰ ਮਜ਼ਦੂਰ ਜਗਸੀਰ ਸਿੰਘ ਪਿੰਡ ਧਰਮਗੜ੍ਹ ਦਾ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਪੁਲੀਸ ਥਾਣਾ ਧਰਮਗੜ੍ਹ ਦੇ ਐੱਸਐੱਚਓ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਚਮਕੌਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਧਰਮਗੜ੍ਹ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement

ਮਜ਼ਦੂਰਾਂ ਦੇ ਵਾਰਸਾਂ ਲਈ ਮੁਆਵਜ਼ਾ ਮੰਗਿਆ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਬਸਪਾ ਦੀ ਜ਼ਿਲ੍ਹਾ ਇਕਾਈ ਵਲੋਂ ਪਿੰਡ ਕਣਕਵਾਲ ਭੰਗੂਆਂ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਵਿੱਤੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਲੰਘੇ ਦਿਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਉਸਾਰੀ ਅਧੀਨ ਸ਼ੈਲਰ ਦੀ ਕੰਧ ਡਿੱਗ ਪਈ ਸੀ ਜਿਸ ਹੇਠਾਂ ਦਬਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਤੇ ਬਸਪਾ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਕਣਕਵਾਲ ਭੰਗੂਆਂ ਨੇੜੇ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਦੀ ਪਿੱਠ ’ਤੇ ਆਈ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਮੰਗ ਕੀਤੀ ਗਈ ਕਿ ਹਰੇਕ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਹਰੇਕ ਮ੍ਰਿਤਕ ਦੇ ਵਾਰਸ ਨੂੰ 50 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 10 ਲੱਖ ਰੁਪਏ ਮੁਆਵਜ਼ਾ ਦੇਵੇ।

Advertisement
Author Image

Advertisement
Advertisement
×