ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਂਟੀ ਚਿੱਟ ਫੰਡ ਐਕਸ਼ਨ ਕਮੇਟੀ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਦਾ ਐਲਾਨ

06:56 AM Aug 07, 2024 IST

ਲਹਿਰਾਗਾਗਾ: ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਕਮੇਟੀ ਐਂਟੀ ਚਿੱਟ ਫੰਡ ਐਕਸ਼ਨ ਕਮੇਟੀ ਵੱਲੋਂ ਪਿੰਡ ਲਹਿਲ ਕਲਾਂ ਦੇ ਰਾਜ ਸਿੰਘ ਦੀ ਮੌਤ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਏਡੀਸੀ (ਵਿਕਾਸ) ਨਾਲ ਕੀਤੀ ਮੀਟਿੰਗ ਬੇਸਿੱਟਾ ਰਹੀ। ਇਸ ਦੌਰਾਨ ਐਕਸ਼ਨ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇ 7 ਅਗਸਤ ਦੁਪਹਿਰ ਤੱਕ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਡੀਸੀ ਦਫ਼ਤਰ ਅੱਗੇ ਮ੍ਰਿਤਕ ਰਾਜ ਸਿੰਘ ਦੀ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਚਿੱਟ ਫੰਡ ਕੰਪਨੀ ਵਿੱਚ ਲਾਏ ਪੈਸੇ ਵਾਪਸ ਨਾ ਮਿਲਣ ’ਤੇ 30 ਜੁਲਾਈ ਨੂੰ ਫੌਤ ਹੋਏ ਵਿਅਕਤੀ ਦੀ ਲਾਸ਼ ਕਥਿਤ ਮੁਲਜ਼ਮ ਦੇ ਘਰ ਅੱਗੇ ਰੱਖ ਕੇ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਸਿੰਘ ਹਥੋਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਮੂਨਕ ਮੌਜੂਦਾ ਸਰਪੰਚ ਜਸਵਿੰਦਰ ਸਿੰਘ ਰਿੰਪੀ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement