ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰ ਵਿਰੋਧੀ ਕਮੇਟੀ ਵੱਲੋਂ ਡੀਸੀ ਦਫ਼ਤਰ ਤੱਕ ਮਾਰਚ

09:43 AM Sep 06, 2023 IST
ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮੈਡੀਕਲ ਕਾਮੇ।

ਮਨੋਜ ਸ਼ਰਮਾ
ਬਠਿੰਡਾ, 5 ਸਤੰਬਰ
ਪਿਛਲੇ ਤਿੰਨ ਮਹੀਨਿਆਂ ਤੋਂ ਐੱਸਐੱਮਓ ਤਲਵੰਡੀ ਸਾਬੋ ਵੱਲੋਂ ਆਮ ਮਰੀਜ਼ਾਂ ਦੀ ਕੀਤੀ ਜਾ ਰਹੀ ਕਥਿਤ ਲੁੱਟ- ਖਸੁੱਟ ਖ਼ਿਲਾਫ਼ ਮਾਮਲਾ ਤੂਲ ਫੜ ਗਿਆ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਦਫ਼ਤਰ ਅੱਗੇ ਧਰਨਾ ਮਾਰ ਕੇ ਨਾਅਰੇਬਾਜ਼ੀ ਕੀਤੀ। ਧਰਨੇ ਤੋਂ ਬਾਅਦ ਡੀਸੀ ਦਫ਼ਤਰ ਤੱਕ ਮਾਰਚ ਕੱਢਿਆ ਗਿਆ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਡੀਸੀ ਵੱਲੋਂ ਧਰਨਕਾਰੀਆਂ ਨੂੰ ਐੱਸਐੱਮਓ ਖਿਲਾਫ਼ ਦਸ ਦਿਨਾਂ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਘਰਸ਼ ਕਮੇਟੀ ਵੱਲੋਂ ਬੀਤੇ ਤਿੰਨ ਮਹੀਨੇ ਤੋਂ ਲੜਾਈ ਲੜੀ ਜਾ ਰਹੀ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਅੱਜ ਦੇ ਇਕੱਠ ਵਿੱਚ ਗਗਨਦੀਪ ਸਿੰਘ ਭੁੱਲਰ, ਜਸਵਿੰਦਰ ਸ਼ਰਮਾ, ਸੁਖਵਿੰਦਰ ਧਾਲੀਵਾਲ ਜਮਹੂਰੀ ਕਿਸਾਨ ਸਭਾ, ਅਮੀ ਲਾਲ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸਿਕੰਦਰ ਧਾਲੀਵਾਲ ਡੀਐੱਮਐੱਫ਼, ਦਰਸ਼ਨ ਸਿੰਘ ਮੌੜ ਪੈਨਸ਼ਨਰ ਆਗੂ, ਜਗਦੇਵ ਸਿੰਘ ਜੋਗੇਵਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁਨੀਸ਼ ਕੁਮਾਰ ਬਠਿੰਡਾ ਤੇ ਅਮਨਦੀਪ ਸਿੰਘ ਗਿਆਨਾ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement