ਪੱਖੋ ਕਲਾਂ ਵਿੱਚ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਕਾਇਮ
ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 23 ਅਗਸਤ
ਨੇੜਲੇ ਪਿੰਡ ਪੱਖੋ ਕਲਾਂ ਦੀ ਦਾਣਾ ਮੰਡੀ ਵਿੱਚ ਪਿੰਡ ਦੇ ਪੰਚਾਂ, ਪਤਵੰਤੇ ਵਿਅਕਤੀਆਂ ਅਤੇ ਲੋਕ ਭਲਾਈ ਕਲੱਬਾਂ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਪਿੰਡ ਵਿੱਚ ਫੈਲੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਇੱਕ ਐਕਸ਼ਨ ਕਮੇਟੀ ਕਾਇਮ ਕੀਤੀ ਹੈ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ, ਪੰਚ ਸਤਨਾਮ ਸਿੰਘ, ਪੰਚ ਨਿੱਕਾ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਜਸਵੰਤ ਸਿੰਘ, ਸੁਸਾਇਟੀ ਮੈਂਬਰ ਗੁਰਸੇਵਕ ਸਿੰਘ ਪ੍ਰਭਾਕਰ ਨੇ ਕਿਹਾ ਕਿ ਪਿੰਡ ਵਿੱਚ ਵਿਕ ਰਹੇ ਮੈਡੀਕਲ ਨਸ਼ੇ ਨਾਲ ਨੌਜਵਾਨੀ ਬਰਬਾਦੀ ਦੇ ਰਾਹ ਪੈ ਰਹੀ , ਇੱਥੋਂ ਤੱਕ ਕੇ ਇਸ ਦਾ ਸ਼ਿਕਾਰ ਨਾਬਾਲਗ ਬੱਚੇ ਵੀ ਹੋ ਰਹੇ ਹਨ।
ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਉਨ੍ਹਾਂ ਖਿਲਾਫ ਸਖਤ ਕਦਮ ਚੁੱਕੇ ਜਾਣਗੇ।
ਉਨ੍ਹਾਂ ਐਸ.ਐਸ.ਪੀ. ਬਰਨਾਲਾ ਅਤੇ ਥਾਣਾ ਮੁਖੀ ਰੂੜੇਕੇ ਕਲਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਅਤੇ ਐਕਸ਼ਨ ਕਮੇਟੀ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਨੰਬਰਦਾਰ ਹਰਦੇਵ ਸਿੰਘ, ਪ੍ਰਭਜੋਤ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਹਰਪਾਲ ਸਿੰਘ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ, ਕੁਲਵੀਰ ਸਿੰਘ ਕਲੱਬ ਆਗੂ, ਵਰਿੰਦਰ ਸਿੰਘ ਲੋਕ ਸੇਵਾ ਗਊ ਸੇਵਾ ਸਮਿਤੀ, ਸਮਾਜ ਸੇਵੀ ਮੋਹਣ ਸਿੰਘ ਮੋਨੀ ਆਦਿ ਹਾਜ਼ਰ ਸਨ।