ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਵਿਰੋਧੀ ਮੁਹਿੰਮ: ਪਿੰਡਾਂ ਤੇ ਸ਼ਹਿਰਾਂ ਵਿੱਚ ਬਣਨਗੀਆਂ ਕਮੇਟੀਆਂ

08:17 AM Jul 19, 2024 IST
ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡੀਐੱਸਪੀ ਤਰਲੋਚਨ ਸਿੰਘ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 18 ਜੁਲਾਈ
ਮਾਛੀਵਾੜਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਵੱਲੋਂ ਪਬਲਿਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਪਿੰਡਾਂ ਤੇ ਪੰਚਾਂ, ਸਰਪੰਚਾਂ ਅਤੇ ਹੋਰ ਪਤਵੰਤਿਆਂ ਨੇ ਭਾਗ ਲਿਆ। ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਨਸ਼ੇ ਬਾਰੇ ਖੁੱਲ੍ਹ ਕੇ ਚਰਚਾ ਹੋਈ। ਡੀਐੱਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਆਮ ਲੋਕਾਂ ਵੱਲੋਂ ਸਹਿਯੋਗ ਮਿਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਾਰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਨਸ਼ਾ ਤਸਕਰਾਂ ਨੂੰ ਨਕੇਲ ਪਾਈ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।
ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ, ਸਹਾਇਕ ਥਾਣੇਦਾਰ ਕਰਨੈਲ ਸਿੰਘ, ਮੁਨਸ਼ੀ ਕਰਨਦੀਪ ਸਿੰਘ, ਜਸਵੀਰ ਸਿੰਘ ਗਿੱਲ, ਸਰਪੰਚ ਨਰਿੰਦਰ ਪਾਲ ਸਿੰਘ ਅਡਿਆਣਾ, ਸ਼ਿਵ ਕੁਮਾਰ ਸ਼ਿਵਲੀ, ਗੁਰਮੀਤ ਸਿੰਘ ਸੈਣੀ, ਜਰਨੈਲ ਸਿੰਘ ਸ਼ੇਰਗੜ੍ਹ, ਬਲਵੀਰ ਸਿੰਘ ਪੀਟਰ, ਨਰਿੰਦਰਪਾਲ ਨਿੰਦੀ, ਸਰਪੰਚ ਦਿਲਗੀਰ ਸਿੰਘ, ਕਰਮਜੀਤ ਸਿੰਘ ਹੰਬੋਵਾਲ, ਸਾਬਕਾ ਸਮਿਤੀ ਮੈਂਬਰ ਅਮਨਦੀਪ ਸਿੰਘ ਗੁਰੋਂ, ਸਰਪੰਚ ਜਗਦੇਵ ਸਿੰਘ ਸੈਂਸੋਵਾਲ, ਦਲੀਪ ਸਿੰਘ ਸੈਂਸਵਲ ਖੁਰਦ ਤੇ ਬਾਬਾ ਅਜਮੇਰ ਸਿੰਘ ਵੀ ਮੌਜੂਦ ਸਨ।

Advertisement

Advertisement
Advertisement