ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਵਿਰੋਧੀ ਲਹਿਰ: ਐਕਸ਼ਨ ਕਮੇਟੀ ਨੇ ਮੀਟਿੰਗ ਸੱਦੀ

10:45 AM Oct 13, 2023 IST
ਨਸ਼ਿਆਂ ਖ਼ਿਲਾਫ਼ ਚੱਲ ਰਹੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 12 ਅਕਤੂਬਰ
ਮਾਨਸਾ ’ਚ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਨਸ਼ਾ ਤਸ਼ਕਰਾਂ ਖਿਲਾਫ਼ ਕਾਰਵਾਈ ਦੀ ਮੰਗਲਈ ਥਾਣਾ ਸਿਟੀ-2 ਸਾਹਮਣੇ ਚੱਲ ਰਹੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਘਰਸ਼ ਵਿੱਚ ਤੇਜ਼ੀ ਲਿਆਉਣ ਲਈ 15 ਅਕਤੂਬਰ ਨੂੰ ਵਿਸ਼ੇਸ ਮੀਟਿੰਗ ਬੁਲਾ ਲਈ ਗਈ ਹੈ ਜਿਸ ਵਿੱਚ ਨਵੀਂ ਰਣਨੀਤੀ ਉਲੀਕੀ ਜਾਵੇਗੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਨਸ਼ਾਬੰਦੀ ਲਈ ਮਾਨਸਾ ਤੋਂ ਉੱਠੀ ਹਨ੍ਹੇਰੀ ਨੇ ਸੁੱਤੀ ਪਈ ਸਰਕਾਰ ਤੇ ਪੁਲੀਸ ਨੂੰ ਜਗਾ ਕੇ ਭਾਵੇਂ ਹਰ ਵਿਅਕਤੀ ਨੂੰ ਜਾਗਰੂਕ ਕਰ ਦਿੱਤਾ ਹੈ, ਪਰ ਅਜੇ ਤੱਕ ਵੀ ਪੂਰਨ ਨਸ਼ਾਬੰਦੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਅੱਜ ਵੀ ਮੈਡੀਕਲ ਨਸ਼ੇ ਅਤੇ ਚਿੱਟੇ ਦੀ ਲੁਕ ਛਿਪਕੇ ਵਿਕਰੀ ਜਾਰੀ ਹੈ ਅਤੇ ਪੁਲੀਸ ਵੱਲੋਂ ਫੜੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਕੀਤੀ ਜਾਂਦੀ ਢਿੱਲੀ ਕਾਰਵਾਈ ਵੀ ਸਮੱਗਲਰਾਂ ਦੇ ਹੌਸਲੇ ਵਧਾਉਂਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਨਸ਼ਿਆਂ ਖਿਲਾਫ਼ ਮਾਨਸਾ ਦੇ ਬਾਲ ਭਵਨ ਵਿੱਚ ਚੱਲ ਰਿਹਾ ਮੋਰਚਾ ਪੂਰਨ ਨਸ਼ਾਬੰਦੀ ਤੱਕ ਜਾਰੀ ਰਹੇਗਾ।
ਕਾਮਰੇਡ ਰਾਣਾ ਨੇ ਕਿਹਾ ਕਿ ਇਹ ਸੰਘਰਸ਼ ਨਸਲਾਂ ਬਚਾਉਣ ਦੀ ਲੜਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤੀ ਸੰਘਰਸ਼ ਨੂੰ ਧਾਰਮਿਕ ਰੰਗਤ ਦੇਣ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ। ਇਸ ਮੌਕੇ ਪਰਮਿੰਦਰ ਸਿੰਘ ਝੋਟਾ, ਵਰਿੰਦਰ ਸ਼ਰਮਾ, ਕੁਲਵਿੰਦਰ ਕਾਲੀ, ਸੁੱਖੀ ਮਾਨ ਤੇ ਪ੍ਰਦੀਪ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement