ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਕਰਪੁਰਾ ’ਚ ਨਸ਼ਿਆਂ ਵਿਰੋਧੀ ਸੈਮੀਨਾਰ

06:50 AM Jul 19, 2024 IST
ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 18 ਜੁਲਾਈ
ਨੇੜਲੇ ਪਿੰਡ ਸ਼ੰਕਰਪੁਰਾ ’ਚ ਬਟਾਲਾ ਪੁਲੀਸ ਅਤੇ ਪਿੰਡ ਦੇ ਨੌਜਵਾਨ ਆਗੂ ਨਵਦੀਪ ਸਿੰਘ ਸੰਧੂ ਦੀ ਅਗਵਾਈ ’ਚ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੇਖਕ ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣ ਸਮੇਤ ਹੋਰਾਂ ਨੇ ਆਪਣੇ ਵਿਚਾਰਾਂ ਰਾਹੀ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਕੇ ਆਪਣਾ ਧਿਆਨ ਖੇਡਾਂ ਤੇ ਹੋਰ ਉਸਾਰੂ ਕੰਮਾਂ ਵੱਲ ਲਗਾਉਣ। ਇਸ ਮੌਕੇ ਐੱਸਐੱਚਓ ਥਾਣਾ ਸਦਰ ਸੁਖਜਿੰਦਰ ਸਿੰਘ ਨੇ ਵੱਡੀ ਗਿਣਤੀ ਵਿੱਚ ਜੁੜੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਤੋਂ ਨਵਦੀਪ ਸਿੰਘ ਸੰਧੂ ਨੇ ਪੁਲੀਸ ਪ੍ਰਸ਼ਾਸ਼ਨ ਨੂੰ ਭਰੋਸਾ ਦਿੱਤਾ ਕਿ ਪਿੰਡ ਸ਼ੰਕਰਪੁਰਾ ਅਤੇ ਆਸਪਾਸ ਦੀ ਜੂਹ ਵਿੱਚ ਕਿਸੇ ਵੀ ਅਨਸਰ ਨੂੰ ਨਸ਼ਾ ਵੇਚਣ ਨਹੀਂ ਦਿੱਤਾ ਜਾਵੇਗਾ। ਸੈਮੀਨਾਰ ’ਚ ਸੁਖਬੀਰ ਸਿੰਘ, ਸਰਬਜੀਤ ਸਿੰਘ ਸੰਧੂ, ਨੰਬਰਦਾਰ ਪਰਮਜੀਤ ਸਿੰਘ ਬੁੱਲੋਵਾਲ, ਨੰਬਰਦਾਰ ਪ੍ਰਭਦਿਆਲ ਸਿੰੰਘ ਅਤੇ ਮੈਨੇਜਰ ਜੋਬਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੋਨੀ ਪਟਵਾਰੀ, ਬਲਕਾਰ ਸਿੰਘ ਖੋਖਰ, ਰਵਿੰਦਰ ਸਿੰਘ ਗਿਆਨੀ, ਬਾਬਾ ਰਣਜੀਤ ਸਿੰਘ, ਮਾਸਟਰ ਪਰਮਿੰਦਰਜੀਤ ਸਿੰਘ, ਗੁਰਜੀਤ ਸਿੰਘ ਫ਼ੌਜੀ, ਆਜ਼ਾਦ ਸਿੰਘ, ਬਲਕਾਰ ਸਿੰਘ ਫ਼ੌਜੀ ਸਮੇਤ ਹੋਰ ਮੋਹਤਬਰ ਹਾਜ਼ਰ ਸਨ।

Advertisement

Advertisement
Advertisement