For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ’ਚ ਐਂਟੀ-ਰੈਗਿੰਗ ਦਿਵਸ ਮਨਾਇਆ

06:30 AM Aug 15, 2024 IST
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ’ਚ ਐਂਟੀ ਰੈਗਿੰਗ ਦਿਵਸ ਮਨਾਇਆ
ਸਮਾਗਮ ਦੌਰਾਨ ਇੱਕ ਸ਼ਖ਼ਸੀਅਤ ਨੂੰ ਸਨਮਾਨਦੇ ਹੋਏ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਅਤੇ ਹੋਰ।- ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਗਿੱਲ ਪਾਰਕ ਲੁਧਿਆਣਾ ਵੱਲੋਂ ਕੈਂਪਸ ਵਿੱਚ ਐਂਟੀ-ਰੈਗਿੰਗ ਦਿਵਸ ਅਤੇ ਨਸ਼ਾ ਮੁਕਤ ਅਭਿਆਨ ਸਮਾਗਮ ਕਰਵਾਇਆ ਗਿਆ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਦੌਰਾਨ 650 ਤੋਂ ਵੱਧ ਵਿਦਿਆਰਥੀਆਂ ਅਤੇ ਗਿਆਰਾਂ ਫੈਕਲਟੀ ਮੈਂਬਰਾਂ ਨੇ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਚੱਲਣ ਦੀ ਸਹੁੰ ਚੁੱਕੀ।
ਟੈਕਨੀਕਲ ਐਕਟੀਵਿਟੀ ਕਮੇਟੀ ਦੇ ਚੇਅਰਮੈਨ ਡਾ. ਅਰਵਿੰਦ ਢੀਂਗਰਾ ਅਤੇ ਡੀਨ, ਵਿਦਿਆਰਥੀ ਭਲਾਈ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐਂਟੀ-ਰੈਗਿੰਗ ਦਿਵਸ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ-ਨਾਲ ਉਨ੍ਹਾਂ ਦੱਸਿਆ ਕਿ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਅਗਸਤ ਤੱਕ ਐਂਟੀ-ਰੈਗਿੰਗ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੋਸਟਰ ਬਣਾਉਣ, ਰੀਲ ਬਣਾਉਣ ਦੇ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਪੀਏਯੂ ਤੋਂ ਡਾ. ਸਰਬਜੀਤ ਸਿੰਘ ਰੇਣੂਕਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੈਗਿੰਗ ਇੱਕ ਸਮਾਜ ਵਿਰੋਧੀ ਗਤੀਵਿਧੀ ਹੈ।
ਜੀਐੱਨਡੀਈਸੀ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਦੱਸਿਆ ਕਿ ਕਾਲਜ ਕੈਂਪਸ ਰੈਗਿੰਗ ਮੁਕਤ ਕੈਂਪਸ ਹੈ ਅਤੇ ਕੈਂਪਸ ਦੇ ਅੰਦਰ ਵੱਖ-ਵੱਖ ਥਾਵਾਂ ’ਤੇ ਐਂਟੀ-ਰੈਗਿੰਗ ਕਮੇਟੀਆਂ ਲਈ ਸਾਰੇ ਹੈਲਪਲਾਈਨ ਨੰਬਰ ਪ੍ਰਦਰਸ਼ਿਤ ਕੀਤੇ ਗਏ ਹਨ। ਡਾਇਰੈਕਟਰ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਮੁੱਖ ਬੁਲਾਰਿਆਂ ਵੱਲੋਂ ਦੱਸੀਆਂ ਗਈਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਜੀਵਨ ਉੱਤੇ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਹਰੋਂ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement
Author Image

Advertisement