ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਭਗਦੜ ਲਈ ‘ਗੈਰ-ਸਮਾਜੀ’ ਅਨਸਰ ਜ਼ਿੰਮੇਵਾਰ: ਭੋਲੇ ਬਾਬਾ

01:26 PM Jul 04, 2024 IST

ਲਖਨਊ, 4 ਜੁਲਾਈ
ਅਖੌਤੀ ਸਾਧ ਨਰਾਇਣ ਸਾਕਾਰ ਹਰੀ, ਜਿਸ ਨੂੰ ਭੋਲੇ ਬਾਬਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਸਤਿਸੰਗ ਦੌਰਾਨ ਮਚੀ ਭਗਦੜ ਲਈ ‘ਗੈਰ-ਸਮਾਜੀ ਅਨਸਰਾਂ’ ਨੂੰ ਜ਼ਿੰਮੇਵਾਰ ਦੱਸਿਆ ਹੈ। ਭਗਦੜ ਵਿਚ 121 ਲੋਕਾਂ ਦੀ ਜਾਨ ਜਾਂਦੀ ਰਹੀ ਸੀ ਜਦੋਂਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਸਾਧ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਇਸ ਹਾਦਸੇ ’ਤੇ ਆਪਣੀਆਂ ਸੰਵੇਦਨਾਵਾਂ ਜ਼ਾਹਿਰ ਕਰਦਾ ਹੈ। ਸਾਧ ਨੇ ਦਾਅਵਾ ਕੀਤਾ ਕਿ ਜਦੋਂ ਸਤਿਸੰਗ ਦੌਰਾਨ ਭਗਦੜ ਮਚੀ ਉਸ ਮੌਕੇ ਉਹ ਉਥੇ ਮੌਜੂਦ ਨਹੀਂ ਸੀ ਤੇ ਕਾਫ਼ੀ ਪਹਿਲਾਂ ਸਮਾਗਮ ਵਾਲੀ ਥਾਂ ਤੋਂ ਨਿਕਲ ਗਿਆ ਸੀ। ਸਾਧ ਨੇ ਕਿਹਾ ਕਿ ਸਮਾਗਮ ਦੌਰਾਨ ਗੈਰ-ਸਮਾਜੀ ਅਨਸਰਾਂ ਵੱਲੋਂ ਮਚਾਈ ਭਗਦੜ ਦੇ ਸਬੰਧ ਵਿਚ ਕਾਨੂੰਨੀ ਕਾਰਵਾਈ ਲਈ ਉਸ ਨੇ ਸੁਪਰੀਮ ਕੋਰਟ ਦੇ ਵਕੀਲ ਏਪੀ ਸਿੰਘ ਦੀ ਡਿਊਟੀ ਲਾਈ ਹੈ। -ਆਈਏਐੱਨਐੱਸ

Advertisement

Advertisement