ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ਯੂਨੀਵਰਸਿਟੀ ਵਿੱਚ ਤੰਬਾਕੂ ਵਿਰੋਧੀ ਰੈਲੀ

06:36 AM Jun 03, 2024 IST
ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਜਾਗਰੂਕਤਾ ਰੈਲੀ ਕਰਦੇ ਹੋਏ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 2 ਜੂਨ
ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਡੈਂਟਲ ਵਿਭਾਗ ਵੱਲੋਂ ਤੰਬਾਕੂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਨੇੜਲੇ ਇਲਾਕਿਆਂ ਵਿੱਚ ਤੰਬਾਕੂ ਵਿਰੋਧੀ ਰੈਲੀ ਕੀਤੀ ਗਈ। ਇਸ ਰੈਲੀ ਨੂੰ ਵਿਭਾਗ ਦੀ ਪ੍ਰਿੰਸੀਪਲ ਡਾ. ਉੱਨਤੀ ਪਿਤਾਲੇ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਵਿਭਾਗ ਨੂੰ ਅਜਿਹੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਲੋਕਾਂ ਨੂੰ ਤੰਬਾਕੂ ਦੇ ਸੇਵਨ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਅਤੇ ਨਵੀਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ। ਇਸ ਮੌਕੇ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਤੰਬਾਕੂ ਦੇ ਮਾਰੂ ਪ੍ਰਭਾਵ ਦਰਸਾਉਂਦੇ ਪੋਸਟਰ ਤਿਆਰ ਕੀਤੇ ਗਏ। ਪੋਸਟਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਸਰਟੀਫਿਕੇਟ ਦਿੱਤੇ। ਉਨ੍ਹਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਵਿਦਿਅਕ ਸੰਸਥਾ ਹੋਣ ਦੇ ਨਾਤੇ, ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਕਰਨਾ ਸਾਡਾ ਫਰਜ਼ ਹੈ।
ਪ੍ਰੋਗਰਾਮ ਦਾ ਸੰਚਾਲਨ ਡਾ. ਰਵਨੀਤ ਕੌਰ, ਅਰਸ਼ਦੀਪ, ਰਾਜਬਿੰਦਰ ਅਤੇ ਡਾ. ਅਜੈ ਵੱਲੋਂ ਕੀਤਾ ਗਿਆ। ਰੈਲੀ ਦੌਰਾਨ ਮੰਡੀ ਗੋਬਿੰਦਗੜ੍ਹ ਨੇੜਲੇ ਖੇਤਰਾਂ ਨੂੰ ਜਾਗਰੂਕ ਕੀਤਾ ਅਤੇ ਭਾਗੀਦਾਰਾਂ ਨੇ ਤੰਬਾਕੂ ਦੇ ਸੇਵਨ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਰਚੇ ਵੰਡੇ। ਰੈਲੀ ਦੀ ਸਮਾਪਤੀ ਤੰਬਾਕੂ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਪ੍ਰਣ ਨਾਲ ਹੋਈ।

Advertisement

Advertisement