For the best experience, open
https://m.punjabitribuneonline.com
on your mobile browser.
Advertisement

ਅਨੁਰਾਗ ਵਰਮਾ ਨੇ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

01:08 PM Jul 01, 2023 IST
ਅਨੁਰਾਗ ਵਰਮਾ ਨੇ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 1 ਜੁਲਾਈ
1993 ਬੈਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੇ ਅੱਜ ਪੰਜਾਬ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਅੱਜ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਡੀਕੇ ਤਿਵਾੜੀ, ਕੁਮਾਰ ਰਾਹੁਲ, ਮਾਲਵਿੰਦਰ ਸਿੰਘ ਜੱਗੀ, ਵਿਪੁਲ ਉਜਵਲ, ਰਾਮਵੀਰ, ਸੋਨਾਲੀ ਗਿਰਿ, ਈਸ਼ਾ ਕਾਲੀਆ, ਗੌਰੀ ਪਰਾਸ਼ਰ ਜੋਸ਼ੀ, ਪੁਨੀਤ ਗੋਇਲ, ਭੁਪਿੰਦਰ ਸਿੰਘ, ਨੀਰੂ ਕਤਿਆਲ ਗੁਪਤਾ ਤੇ ਸੁਖਜੀਤ ਪਾਲ ਸਿੰਘ ਸ਼ਾਮਲ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਤੇ ਸੂਬੇ ਦੇ ਸਰਵਪੱਖੀ ਵਿਕਾਸ ਉਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ ਹੋਵੇਗੀ। ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਲਗਨ, ਮਿਹਨਤ, ਦਿਆਨਤਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਦੇ ਹੋਏ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨ ’ਤੇ ਜ਼ੋਰ ਦੇਣਗੇ। ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਹੈ, ਜਿਸ ਦੀ ਦੇਸ਼ ਵਿੱਚ ਅਹਿਮ ਭੂਮਿਕਾ ਹੈ। ਉਹ ਸਾਰੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਨਾਲ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਨਾਲ ਲੈ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਸ਼ਿਸ਼ਾਂ ਕਰਨਗੇ। ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਫੌਰੀ ਹੱਲ ’ਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਰਮਾ ਦਾ ਜੱਦੀ ਪਿੰਡ ਪਟਿਆਲਾ ਜ਼ਿਲ੍ਹ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ ਨੇ 1993 ਵਿੱਚ ਯੂਪੀਐੱਸਸੀ ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵਾਂ ਸਥਾਨ ਹਾਸਲ ਕੀਤਾ ਸੀ। ਹੈਡਕੁਆਟਰ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਤੋਂ ਪਹਿਲਾਂ ਫੀਲਡ ਪੋਸਟਿੰਗ ਦੌਰਾਨ ਸ੍ਰੀ ਵਰਮਾ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਈਆਂ।

Advertisement

Advertisement
Tags :
Author Image

Advertisement
Advertisement
×