For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਛੱਡ ਕੇ ਦਰਜਨਾਂ ਨੌਜਵਾਨ ‘ਆਪ’ ਵਿੱਚ ਸ਼ਾਮਲ

06:44 AM May 06, 2024 IST
ਭਾਜਪਾ ਨੂੰ ਛੱਡ ਕੇ ਦਰਜਨਾਂ ਨੌਜਵਾਨ ‘ਆਪ’ ਵਿੱਚ ਸ਼ਾਮਲ
‘ਆਪ’ ਵਿੱਚ ਨੌਜਵਾਨਾਂ ਦਾ ਸਵਾਗਤ ਕਰਦੇ ਹੋਏ ਸੰਨੀ ਆਹਲੂਵਾਲੀਆ ਤੇ ਮਨੀਸ਼ ਤਿਵਾੜੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਦਰਜਨਾਂ ਨੌਜਵਾਨਾਂ ਨੇ ਸੈਕਟਰ-38 ਵਿੱਚ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ‘ਆਪ’ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦਾ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਨੇ ਸਨਮਾਨ ਕੀਤਾ। ਇਸ ਮੌਕੇ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿੜਾੜੀ, ‘ਆਪ’ ਕੌਂਸਲਰ ਤੇ ਹੋਰ ਆਗੂ ਵੀ ਮੌਜੂਦ ਰਹੇ। ‘ਆਪ’ ਵਿੱਚ ਸ਼ਾਮਲ ਹੋਏ ਨੌਜਵਾਨਾਂ ਵਿੱਚ ਅੰਕਿਤ, ਆਜ਼ਾਦ, ਪ੍ਰਿੰਸ, ਜਤਿਨ, ਰਾਹੁਲ, ਸਾਹਿਲ, ਜੱਸ, ਸੇਖੂ, ਹਿੰਮਾਸ਼ੂ, ਵਿਵੇਕ, ਆਯੂਸ਼, ਚਿਰਾਗ, ਸੰਨੀ, ਰਿਸ਼ੂ, ਕੁਨਾਲ, ਸਮਰ, ਕ੍ਰਿਸ਼, ਨਿਖਿਲ, ਦਕਸ਼, ਅਰਮਾਨ, ਆਸ਼ੂ, ਮਨੀਸ਼, ਵਿਸ਼ਾਲ, ਲਵਿਸ਼ ਅਤੇ ਅਭੀਸ਼ੇਕ ਸ਼ਾਮਲ ਹਨ।
ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਇਸ ਵਾਰ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਹਿਲਾਂ ਹਰ ਥਾਂ ’ਤੇ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਭਾਜਪਾ ਨੂੰ ਇਸ ਵਾਰ 400 ਤੋਂ ਵੱਧ ਸੀਟਾਂ ਆਉਣੀਆਂ, ਪਰ ਲੋਕ ਸਭਾ ਚੋਣਾਂ ਦੇ ਪਹਿਲੇ ਦੋ ਰਾਊਂਡ ਨੇ ਭਾਜਪਾ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ ਹਨ ਤੇ ਹੁਣ ਸ੍ਰੀ ਮੋਦੀ ਵੱਲੋਂ ਸਥਿਰ ਸਰਕਾਰ ਦੀ ਗੱਲ ਕੀਤੀ ਜਾ ਰਹੀ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਇਸ ਵਾਰ ਦੇਸ਼ ਵਿੱਚੋਂ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ। ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਅੰਦਰ ਲੋਕ ਸਭਾ ਚੋਣਾਂ ਦੇ ਪਹਿਲੇ ਦੋ ਰਾਉੂਂਡ ਵਿੱਚ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ।

Advertisement

Advertisement
Author Image

Advertisement
Advertisement
×