ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਤੇ ਭਾਜਪਾ ਛੱਡ ਕੇ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਲ

06:59 AM May 30, 2024 IST
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਹੋਣ ਵਾਲੇ ਪਰਿਵਾਰਾਂ ਨਾਲ ਹਾਜ਼ਰ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਮਈ
ਸ਼੍ਰੋਮਣੀ ਅਕਾਲੀ ਦਲ ਨੂੰ ਨਕੋਦਰ ਵਿੱਚ ਉਦੋਂ ਹੁਲਾਰਾ ਮਿਲਿਆ ਜਦੋਂ ਕਈ ਪਰਿਵਾਰ ਪੁਰਾਣੀਆਂ ਪਾਰਟੀਆਂ ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਿੰਡ ਲਿੱਤਰਾਂ ਅਤੇ ਉੱਪਲ ਜਗੀਰ ਤੋਂ ਸੀਨੀਅਰ ਅਕਾਲੀ ਲੀਡਰ ਤਰਸੇਮ ਸਿੰਘ ਲਿੱਤਰਾਂ, ਰਾਣਾ ਲਿੱਤਰਾਂ, ਜੁਗਰਾਜ ਸਿੰਘ ਜੱਗੀ ਮੁੱਧ, ਦਲਵਿੰਦਰ ਸਿੰਘ ਕੁੱਕੂ ਗੋਹੀਰ, ਮਹਿੰਦਰ ਸਿੰਘ ਮਹੇਵਾਂ, ਸਰਪੰਚ ਮਨੋਹਰ ਹੇਰਾਂ ਤੇ ਰਾਜੂ ਉੱਪਲ ਜਗੀਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਅਨੇਕ ਪਰਿਵਾਰ ਭਾਜਪਾ ਤੇ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਵੇਂ ਹੀ ਪੰਥ ਵਿਰੋਧੀ ਪਾਰਟੀਆਂ ਹਨ। ਉਨ੍ਹਾਂ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਵਾ ਦੋ ਸਾਲ ਬੀਤਣ ਦੇ ਬਾਵਜੂਦ ਨਸ਼ੇ ਪੰਜਾਬ ਵਿੱਚ ਵਧੇ ਹਨ। ਰੇਤਾਂ ਦੀਆਂ ਖੱਡਾਂ ਵਿੱਚੋਂ 5 ਰੁਪਏ ਦੇ ਹਿਸਾਬ ਨਾਲ ਰੇਤਾ ਦੇਣ ਦਾ ਵਾਅਦਾ ਵੀ ਝੂਠਾ ਸਾਬਤ ਹੋਇਆ ਹੈ।

Advertisement

Advertisement