For the best experience, open
https://m.punjabitribuneonline.com
on your mobile browser.
Advertisement

ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਮਿਸ਼ਨ ਹਰਿਆਲੀ ਤਹਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ

07:23 AM Jul 24, 2024 IST
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਮਿਸ਼ਨ ਹਰਿਆਲੀ ਤਹਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ
ਮਿਸ਼ਨ ਹਰਿਆਲੀ ਬਾਰੇ ਜਾਣਕਾਰੀ ਦਿੰਦੇ ਹੋਏ ਰੋਹਿਤ ਗਰਗ।
Advertisement

ਪੱਤਰ ਪ੍ਰੇਰਕ
ਭਗਤਾ ਭਾਈ, 23 ਜੁਲਾਈ
ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਬੀਤੇ ਦੋ ਸਾਲਾਂ ਤੋਂ ਲਗਾਤਾਰ ਮਿਸ਼ਨ ਹਰਿਆਲੀ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਜਾਰੀ ਹੈ। ਸੰਸਥਾ ਦੇ ਕੋਰ ਕਮੇਟੀ ਮੈਂਬਰ ਰੋਹਿਤ ਗਰਗ ਨੇ ਦੱਸਿਆ ਕਿ ਇਸ ਵਾਰ ਮਿਸ਼ਨ ਹਰਿਆਲੀ ਤਹਿਤ 30 ਜੁਲਾਈ ਤੱਕ 8 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ 2022 ਵਿਚ 568000 ਅਤੇ 2023 ਵਿਚ 700000 ਪੌਦੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਫਾਊਂਡੇਸ਼ਨ ਵੱਲੋਂ ਤਿਆਰ ਮਾਡਲ ਮੁਤਾਬਿਕ 50 ਸਕੂਲਾਂ ਵਲੋਂ ਗੁਰੂ ਨਾਨਕ ਬਗੀਚੀਆਂ ਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਦੀਆਂ ਸਾਰੀਆਂ ਸਕੂਲੀ ਬੱਸਾਂ ‘ਤੇ ਪਾਣੀ ਬਚਾਓ ਅਤੇ ਰੁੱਖ ਲਗਾਓ ਦੇ ਪੋਸਟਰ ਲਗਾ ਕੇ ਸਮਾਜ ਨੂੰ ਸੁਚੇਤ ਕੀਤਾ ਜਾਵੇਗਾ। ਉਨ੍ਹਾਂ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਮਾਜ ਦੇ ਸਾਰੇ ਲੋਕਾਂ ਨੂੰ ਇਸ ਹਰਿਆਲੀ ਮੁਹਿੰਮ ਵਿਚ ਜੁੜਨ ਦਾ ਸੱਦਾ ਦਿੱਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement