ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਕਾ ਨੀਲਾ ਤਾਰਾ: ਫਲੈਕਸਾਂ ਕਾਰਨ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਆਈ

08:38 AM May 31, 2024 IST
featuredImage featuredImage

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਮਈ
ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਹਿਰ ਵਿੱਚ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਫਲੈਕਸਾਂ ਨੂੰ ਲੈ ਕੇ ਸਿੱਖ ਸੰਸਥਾ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਪੋਸਟਰਾਂ ਵਿੱਚ ਢਾਹ ਢੇਰੀ ਹੋਏ ਸ੍ਰੀ ਅਕਾਲ ਤਖਤ ਦੀ ਤਸਵੀਰ ਵੀ ਸ਼ਾਮਲ ਹੈ। ਅਜਿਹੇ ਫਲੈਕਸ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੇ ਨੇੜੇ ਲਾਏ ਗਏ ਹਨ। ਸ਼ਹਿਰ ਵਿੱਚੋਂ ਇੱਕ ਦੋ ਥਾਵਾਂ ਤੋਂ ਅਜਿਹੇ ਪੋਸਟਰ ਪਾੜੇ ਵੀ ਗਏ ਹਨ।
ਵੱਖ-ਵੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਉਹ ਅਕਾਲੀ ਦਲ ਦਾ ਪੱਖ ਮਜ਼ਬੂਤ ਕਰਨ ਲਈ ਅਜਿਹਾ ਕਰ ਰਹੀ ਹੈ। ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ, ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਇਸ ਸਬੰਧੀ ਸਿੱਖ ਸੰਸਥਾ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਉਧਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮਗਰੋਂ ਸਿੱਖ ਸੰਸਥਾ ਅਤੇ ਸਮੂਹ ਸਿੱਖ ਜਥੇਬੰਦੀਆਂ ਤੇ ਸਿੱਖ ਜਗਤ ਨੂੰ ਆਦੇਸ਼ ਦਿੱਤਾ ਸੀ ਕਿ ਸਾਕਾ ਨੀਲਾ ਤਾਰਾ ਦੀ 40ਵੀਂ ਯਾਦ ਨੂੰ ਵੱਡੇ ਪੱਧਰ ’ਤੇ ਮਨਾਇਆ ਜਾਵੇ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਉਪਰਾਲੇ ਸ਼ੁਰੂ ਕੀਤੇ ਗਏ ਹਨ। ਇਸ ਨੂੰ ਕਿਸੇ ਵੀ ਤਰ੍ਹਾਂ ਸਿਆਸੀ ਰੰਗ ਦੇਣਾ ਉਚਿਤ ਨਹੀਂ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 1500 ਅਜਿਹੇ ਫਲੈਕਸ ਬੋਰਡ ਪੰਜਾਬ ਵਿੱਚ ਵੱਖ-ਵੱਖ ਗੁਰਦੁਆਰਿਆਂ ਅਤੇ ਹੋਰ ਥਾਵਾਂ ’ਤੇ ਲਾਏ ਗਏ ਹਨ।

Advertisement

Advertisement