For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ ਵੱਡੇ ਪੱਧਰ ’ਤੇ ਪ੍ਰਕਾਸ਼ਤ ਕੀਤੀ: ਆਈਐੱਮਏ

07:19 AM Jul 10, 2024 IST
ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ ਵੱਡੇ ਪੱਧਰ ’ਤੇ ਪ੍ਰਕਾਸ਼ਤ ਕੀਤੀ  ਆਈਐੱਮਏ
Advertisement

ਨਵੀਂ ਦਿੱਲੀ, 9 ਜੁਲਾਈ
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੇ ਪ੍ਰਧਾਨ ਆਰਵੀ ਅਸ਼ੋਕਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ‘ਪੀਟੀਆਈ’ ਨੂੰ ਦਿੱਤੀ ਗਈ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਦੀਆਂ ਇਤਰਾਜ਼ਯੋਗ ਟਿੱਪਣੀਆਂ ਲਈ ਸਿਖਰਲੀ ਅਦਾਲਤ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਗਈ ਹੈ ਅਤੇ ਉਨ੍ਹਾਂ ਦਾ ਮੁਆਫ਼ੀਨਾਮਾ ਵੱਖ ਵੱਖ ਪ੍ਰਕਾਸ਼ਨਾਂ ’ਚ ਵੱਡੇ ਪੱਧਰ ’ਤੇ ਪ੍ਰਕਾਸ਼ਤ ਕੀਤਾ ਗਿਆ ਹੈ। ਉਸ ਇੰਟਰਵਿਊ ’ਚ ਉਨ੍ਹਾਂ ਪਤੰਜਲੀ ਆਯੁਰਵੈਦ ਲਿਮਿਟਡ ਦੇ ਇਸ਼ਤਿਹਾਰਾਂ ਦੇ ਮਾਮਲੇ ਨਾਲ ਸਬੰਧਤ ਸਵਾਲਾਂ ਦਾ ਜਵਾਬ ਦਿੱਤਾ ਸੀ। ਆਈਐੱਮਏ ਦੇ ਵਕੀਲ ਨੇ ਜਸਟਿਸ ਹਿਮਾ ਕੋਹਲੀ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੂੰ ਦੱਸਿਆ ਕਿ ਇਸ ਮਾਮਲੇ ’ਚ ਮੰਗੀ ਗਈ ਬਿਨਾਂ ਸ਼ਰਤ ਮੁਆਫੀ ਆਈਐੱਮਏ ਦੀ ਵੈੱਬਸਾਈਟ ’ਤੇ ਐਸੋਸੀਏਸ਼ਨ ਦੇ ਮਹੀਨਾਵਾਰ ਪ੍ਰਕਾਸ਼ਨ ’ਚ ਨਸ਼ਰ ਕੀਤੀ ਗਈ ਹੈ ਅਤੇ ਨਾਲ ਹੀ ਪੀਟੀਆਈ ਨੇ ਵੀ ਇਸ ਨੂੰ ਖ਼ਬਰ ਦੇ ਰੂਪ ਵਿੱਚ ਜਾਰੀ ਕੀਤਾ ਸੀ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement