For the best experience, open
https://m.punjabitribuneonline.com
on your mobile browser.
Advertisement

ਵਿਭਾਗ ਵੱਲੋਂ ਡੀਏਪੀ ਦੇ ਬਦਲਵੇਂ ਸਰੋਤ ਵਰਤਣ ਦੀ ਅਪੀਲ

06:22 AM Nov 03, 2024 IST
ਵਿਭਾਗ ਵੱਲੋਂ ਡੀਏਪੀ ਦੇ ਬਦਲਵੇਂ ਸਰੋਤ ਵਰਤਣ ਦੀ ਅਪੀਲ
Advertisement

ਸ਼ਸ਼ੀ ਪਾਲ ਜੈਨ
ਖਰੜ, 2 ਨਵੰਬਰ
ਡੀਏਪੀ ਦੇ ਬਦਲ ਵਜੋਂ ਐੱਨਪੀ ਕੇ ਵਰਤਦੇ ਜ਼ਿਲ੍ਹੇ ਦੇ ਅਗਾਂਹਵਧੂ ਨੌਜਵਾਨ ਕਿਸਾਨ ਸਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀਏਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ ਹੈ।
ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀਏਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇ ਐੱਨਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ। ਖਰੜ ਦੇ ਬਲਾਕ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਿੱਥੇ ਡੀਏਪੀ ’ਤੇ ਨਿਰਭਰਤਾ ਘਟੀ ਹੈ, ਉਥੇ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੋਰਸ ਸਰੋਤਾਂ ’ਤੇ ਵਿਸ਼ਵਾਸ਼ ਬਣਿਆ ਹੈ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਐੱਨਪੀਕੇ 12:32:16 ਵਿੱਚ 32 ਫੀਸਦੀ ਫਾਸਫੋਰਸ ਤੱਤ ਤਾਂ ਹੁੰਦਾ ਹੀ ਹੈ, ਨਾਲ ਹੀ ਨਾਈਟ੍ਰੋਜਨ ਤੇ ਪੋਟਾਸ਼ ਵੀ ਮਿਲਦਾ ਹੈ ਜਦਕਿ ਇੱਕ ਹੋਰ ਬਦਲਵੇਂ ਸਰੋਤ ਟਰਿੱਪਲ ਸੁਪਰਫਾਸਫੇਟ ਵਿੱਚ 46 ਫੀਸਦੀ ਫਾਸਫੋਰਸ ਦੀ ਮਾਤਰਾ ਮੌਜੂਦ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ ਡੀਏਪੀ ਦੇ ਕਈ ਬਦਲ ਮੌਜੂਦ ਹਨ, ਇਸ ਕਰਕੇ ਸਾਨੂੰ ਕੇਵਲ ਇੱਕ ਖਾਦ ’ਤੇ ਹੀ ਨਿਰਭਰ ਨਾ ਰਹਿ ਕੇ ਹੋਰ ਬਦਲਵੇਂ ਸਰੋਤਾਂ ਤੋਂ ਵੀ ਫਾਸਫੋਰਸ ਦੀ ਪੂਰਤੀ ਕਰ ਲੈਣੀ ਚਾਹੀਦੀ ਹੈ।

Advertisement

Advertisement
Advertisement
Author Image

Advertisement