ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਕਵੀ ਦੇ ਇਲਾਜ ਲਈ ਆਰਥਿਕ ਮਦਦ ਦੀ ਅਪੀਲ

10:28 AM Jan 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮਾਨਸਾ (ਪੱਤਰ ਪ੍ਰੇਰਕ): ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਗੁਰਦਿਆਂ ਦੇ ਕੈਂਸਰ ਤੋਂ ਪੀੜਤ ਇਥੋਂ ਦੇ ਪੰਜਾਬੀ ਕਵੀ ਕਮਲ ਨੇਤਰ ਦੇ ਇਲਾਜ ਲਈ ਸਰਕਾਰੀ ਸਹਾਇਤਾ ਦੀ ਮੰਗ ਕੀਤੀ ਹੈ। ਪ੍ਰੋ. ਗਿੱਲ ਨੇ ਪੱਤਰ ਵਿੱਚ ਦੱਸਿਆ ਕਿ ਕਵੀ ਕਮਲ ਨੇਤਰ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਆਪਣਾ ਇਲਾਜ ਪੀਜੀਆਈ ਚੰਡੀਗੜ੍ਹ ਵਿੱਚ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਇਲਾਜ ਅਧੀਨ ਹਨ ਅਤੇ ਆਰਥਿਕ ਤੌਰ ’ਤੇ ਟੁੱਟ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਵੀ ਦੇ ਇਲਾਜ ਲਈ ਸਰਕਾਰੀ ਤੌਰ ’ਤੇ ਆਰਥਿਕ ਮੱਦਦ ਕੀਤੀ ਜਾਵੇ।

Advertisement

Advertisement