ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਾਹਮਣ ਸਭਾ ਵੱਲੋਂ ਚੰਨੀ ਨੂੰ ਜਿਤਾਉਣ ਦੀ ਅਪੀਲ

10:06 AM May 29, 2024 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਮਈ
ਬ੍ਰਾਹਮਣ ਸਭਾ ਪੰਜਾਬ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰੀ ਹੈ। ਬ੍ਰਾਹਮਣ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਤੇ ਹੋਰ ਅਹੁਦੇਦਾਰਾਂ ਨੇ ਪ੍ਰੈੱਸ ਕਲੱਬ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਾਰੇ ਸਮਾਜਾਂ ਦੇ ਹਿਤੈਸ਼ੀ ਹਨ। ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਬ੍ਰਾਹਮਣ ਸਮਾਜ ਦੀ ਬਾਂਹ ਫੜੀ ਤੇ ਬ੍ਰਾਹਮਣ ਸਮਾਜ ਨੂੰ ਉੱਚਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਬ੍ਰਾਹਮਣ ਸਮਾਜ ਦੀ ਬਹੁਤ ਸਮੇਂ ਤੋਂ ਚੱਲੀ ਆ ਰਹੀ ਬ੍ਰਾਹਮਣ ਭਲਾਈ ਬੋਰਡ ਦੀ ਮੰਗ ਕਾਂਗਰਸ ਸਰਕਾਰ ਨੇ ਪੂਰੀ ਕੀਤੀ ਜਦਕਿ ਇੱਥੇ ਹੀ ਬਸ ਨਹੀਂ ਬ੍ਰਾਹਮਣ ਸਮਾਜ ਦੇ ਮੈਂਬਰ ਲਾਏ ਤੇ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਵੀ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਧਾਮ ਖਾਟੀ ਅਤੇ ਭਗਵਾਨ ਪਰਸ਼ੂਰਾਮ ਦੀ ਮਾਤਾ ਰੇਣੂਕਾ ਜੀ ਦੇ ਸਥਾਨ ਪਿੰਡ ਰਕਸਨ ਜ਼ਿਲ੍ਹਾ ਨਵਾਂ ਸ਼ਹਿਰ ਦੇ ਵਿਕਾਸ ਲਈ ਮਾਲੀ ਮਦਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ 10 ਕਰੋੜ ਰੁਪਏ ਖਾਟੀ ਧਾਮ ਅਤੇ 75 ਲੱਖ ਰੁਪਏ ਪਿੰਡ ਰਕਸਨ ਲਈ ਜਾਰੀ ਕੀਤੇ। ਇਸ ਮੌਕੇ ਬ੍ਰਾਹਮਣ ਸਭਾ ਪੰਜਾਬ ਦੇ ਜਨਰਲ ਸਕੱਤਰ ਲਖਪਤ ਰਾਏ, ਪ੍ਰਭਾਕਰ, ਰਾਕੇਸ਼ ਸ਼ਰਮਾ, ਮਨਮੋਹਨ ਡੋਗਰਾ, ਪਰਮਜੀਤ ਗੌੜ, ਜਲੰਧਰ ਦੇ ਇੰਚਾਰਜ ਪ੍ਰੋਫੈਸਰ ਸੋਮ ਨਾਥ ਸ਼ਰਮਾ, ਡਾ. ਸੰਜੀਵ ਸ਼ਰਮਾ, ਅਸ਼ਵਨੀ ਕਾਲੀਆ, ਦਿਨੇਸ਼ ਸ਼ਰਮਾ, ਅਨੂਪ ਕੱਲਣ, ਮਾ. ਸਤਪਾਲ ਸ਼ਰਮਾ ਤੇ ਡੀਪਕ ਡੋਗਰਾ ਹਾਜ਼ਰ ਸਨ।

Advertisement

Advertisement