ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਹਰੀ ਦੀਵਾਲੀ ਮਨਾਉਣ ਦੀ ਅਪੀਲ

06:45 AM Nov 12, 2023 IST
ਜਲੰਧਰ ਵਿੱਚ ਸ਼ਨਿਚਰਵਾਰ ਨੂੰ ਦੀਵਾਲੀ ਦੀ ਪੂਰਬਲੀ ਸੰਧਿਆ ਸਜਾਵਟੀ ਸਾਮਾਨ ਖ੍ਰੀਦਦੇ ਹੋਏ ਲੋਕ। -ਫੋਟੋ: ਸਰਬਜੀਤ ਸਿੰਘ

ਪੱਤਰ ਪ੍ਰੇਰਕ
ਜਲੰਧਰ, 11 ਨਵੰਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਪੂਰੇ ਉਤਸ਼ਾਹ ਤੇ ਧਾਰਮਿਕ ਭਾਵਨਾਵਾਂ ਨਾਲ ਮਨਾਉਣਾ ਚਾਹੀਦਾ ਹੈ। ਇਸ ਦੌਰਾਨ ਡੀਸੀ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਪਟਾਕੇ ਚਲਾਉਣ ਲਈ ਨਿਰਧਾਰਿਤ ਸਮੇਂ ਸ਼ਾਮ 8 ਵਜੇ ਤੋਂ 10 ਵਜੇ ਤੱਕ ਹੀ ਦੀਵਾਲੀ ਵਾਲੇ ਦਿਨ ਪਟਾਕੇ ਚਲਾਏ ਜਾਣ। ਉਨ੍ਹਾਂ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਹਸਪਤਾਲਾਂ ਅਤੇ ਵਿਦਿਅਕ ਅਦਾਰਿਆਂ ਦੇ ਨੇੜੇ ਪਟਾਕੇ ਨਾ ਚਲਾਏ ਜਾਣ।

Advertisement

Advertisement