ਦਿੱਲੀ ਸਰਕਾਰ ਵੱਲੋਂ ਅਫਵਾਹਾਂ ਤੋਂ ਬਚਣ ਦੀ ਅਪੀਲ
07:45 AM Mar 27, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਾਰਚ
ਦਿੱਲੀ ਸਰਕਾਰ ਨੇ ਅੱਜ ਨਾਗਰਿਕਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਸ਼ਰਾਰਤੀ ਅਨਸਰਾਂ ਦੇ ਪ੍ਰਚਾਰ ਤੋਂ ਬਚਣ ਦੀ ਅਪੀਲ ਕੀਤੀ ਹੈ। ਯੋਜਨਾ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਸਵਾਰਥੀ ਹਿੱਤਾਂ ਵਾਲੇ ਤੱਤਾਂ ਵੱਲੋਂ ਇਹ ਅਟਕਲਾਂ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕੌਮੀ ਰਾਜਧਾਨੀ ਖੇਤਰ ਵਿੱਚ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਅਤੇ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਵਿੱਚ ਕਿਹਾ ਗਿਆ ਹੈ, ‘‘ਅਪਰਾਧਿਕ ਜਾਂਚ ਦੀ ਪ੍ਰਕਿਰਿਆ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ, ਉਥੇ ਹੀ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਯੋਜਨਾਵਾਂ ਅਤੇ ਸ਼ਾਸਨ ਕਦੇ ਵੀ ਵਿਅਕਤੀਗਤ ਕੇਂਦ੍ਰਿਤ ਨਹੀਂ ਹੁੰਦੇ ਅਤੇ ਪਹਿਲਾਂ ਵਾਂਗ ਜਾਰੀ ਰਹਿਣਗੇ।’’
Advertisement
Advertisement