For the best experience, open
https://m.punjabitribuneonline.com
on your mobile browser.
Advertisement

ਮੁਤਵਾਜੀ ਜਥੇਦਾਰ ਵੱਲੋਂ ਪੰਥਕ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ

06:53 AM May 07, 2024 IST
ਮੁਤਵਾਜੀ ਜਥੇਦਾਰ ਵੱਲੋਂ ਪੰਥਕ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਮਈ
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਥ ਲਈ ਕੁਰਬਾਨੀਆਂ ਦੇਣ ਵਾਲੇ ਪੰਥਕ ਉਮੀਦਵਾਰਾਂ ਨੂੰ ਹੀ ਵੋਟ ਦੇ ਕੇ ਆਪਣਾ ਸਮਰਥਨ ਦੇਣ ਤਾਂ ਜੋ ਪੰਥਕ ਨੁਮਾਇੰਦੇ ਸੰਸਦ ਵਿੱਚ ਜਾਣ ਅਤੇ ਪੰਥ ਦੀ ਆਵਾਜ਼ ਬੁਲੰਦ ਕਰਨ। ਅੱਜ ਇੱਥੇ ਸ੍ਰੀ ਅਕਾਲ ਤਖਤ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਮੰਡ ਨੇ ਆਖਿਆ ਕਿ ਉਨ੍ਹਾਂ ਅੱਜ ਪੰਥਕ ਨੁਮਾਇੰਦਿਆਂ ਦੀ ਜਿੱਤ ਅਤੇ ਸਫ਼ਲਤਾ ਵਾਸਤੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਾਂ ਦੇ ਕੇ ਦੇਖ ਲਿਆ ਹੈ ਅਤੇ ਕਿਸੇ ਵੀ ਪਾਰਟੀ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ। ਇਸ ਲਈ ਜ਼ਰੂਰੀ ਹੈ ਕਿ ਇਸ ਵਾਰ ਪੰਥਕ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇ । ਉਨ੍ਹਾਂ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਅਤੇ ਕੁਰਬਾਨੀ ਦੇਣ ਵਾਲੇ ਪੰਥਕ ਉਮੀਦਵਾਰਾਂ ਦੇ ਹੱਕ ਵਿੱਚ ਨਿਤਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜੇਕਰ ਪੰਥਕ ਉਮੀਦਵਾਰ ਜਿੱਤਦੇ ਹਨ ਤਾਂ ਉਹ ਯਕੀਨ ਦਵਾਉਂਦੇ ਹਨ ਕਿ ਪੰਜਾਬ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਸਰਬੱਤ ਦੇ ਭਲੇ ਲਈ ਕਾਰਜ ਹੋਣਗੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਸੇ ਪੰਥਕ ਉਮੀਦਵਾਰ ਦਾ ਨਾਂਅ ਨਹੀਂ ਲਿਆ ਪਰ ਮੀਡੀਆ ਦੇ ਸਵਾਲ ਜਵਾਬ ਦੌਰਾਨ ਉਨ੍ਹਾਂ ਨੇ ਮਾਨ ਦਲ ਦੇ ਉਮੀਦਵਾਰਾਂ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਦੇ ਹੱਕ ਵਿੱਚ ਸਮਰਥਨ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਸ਼ਾਮਲ ਹੋਏ ਇੱਕ ਅਕਾਲੀ ਆਗੂ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ’ਤੇ ਨਸ਼ਾ ਕਰਨ ਦੇ ਲਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਕਮੇਟੀ ਨੂੰ ਇਸ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×